01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਹਿਮਾ ਸਰਜਾ ਸਰਕਾਰੀ ਸਕੂਲ ਵਿਖੇ ਦੋ ਰੋਜ਼ਾ ਵਿੱਦਿਅਕ ਮੇਲਾ ਕਰਵਾਇਆ

ਅਜੀਤ ਡੈਸਕ 18-10-2025
ਮਹਿਮਾ ਸਰਜਾ, 17 ਅਕਤੂਬਰ (ਸੰਧੂ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਪਿ੍ੰਸੀਪਲ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਮੈਡੀਕਲ, ਨਾਨ ਮੈਡੀਕਲ, ਗਣਿਤ, ਵਿਗਿਆਨ, ਕਮਰਸ ਵਿਸ਼ੇ ਕਿਰਿਆਵਾਂ ਦਾ ਦੋ ਰੋਜਾ ਵਿੱਦਿਅਕ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਮੈਡੀਕਲ ਤੇ ਨਾਨ-ਮੈਡੀਕਲ, ਆਰਟਸ, ਕਾਮਰਸ ਵੋਕੇਸ਼ਨਲ ਅਤੇ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮਾਡਲ, ਚਾਰਟ ਅਤੇ ਪ੍ਰੋਜੈਕਟ ਤਿਆਰ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਵਿੱਦਿਅਕ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨਿਰਮਲਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਤਸ਼ਾਹਿਤ ਅਧਿਆਪਕਾਂ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵੱਖ-ਵੱਖ ਵਿਸ਼ਿਆਂ ਦੇ ਮੇਲੇ ਵਿਦਿਆਰਥੀਆਂ ਵਿਚ ਨਵੀਂ ਉਤਸੁਕਤਾ ਤੇ ਜੋਸ਼ ਪੈਦਾ ਕਰਦੇ ਹਨ | ਜਿੱਥੇ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਮੌਕਾ ਮਿਲਦਾ ਹੈ | ਮੇਲਿਆਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਰਸ਼ਪ੍ਰੀਤ ਸਿੰਘ ਆਈ.ਪੀ.ਐਸ. ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।