01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗੀ

ਅਜੀਤ ਡੈਸਕ 18-10-2025
ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)-ਲਾਗਲੇ ਪਿੰਡ ਫੂਲੇਵਾਲਾ ਵਿਖੇ ਬੀਤੀ ਰਾਤ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਪੀੜ੍ਹਤ ਦੁਕਾਨਦਾਰ ਨਵਦੀਪ ਨੂਪਾ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ ਇਕ ਵਜੇ ਉਨ੍ਹਾਂ ਨੂੰ ਦੁਕਾਨ 'ਚ ਅੱਗ ਲੱਗ ਜਾਣ ਬਾਰੇ ਪਤਾ ਚੱਲਿਆ | ਉਨ੍ਹਾਂ ਦੱਸਿਆ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਜਾਪਦੀ ਹੈ | ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੀ ਮੱਦਦ ਨਾਲ ਉਨ੍ਹਾਂ ਅੱਗ 'ਤੇ ਕਾਬੂ ਪਾਇਆ ਪਰ ਤਦ ਤੱਕ ਦੁਕਾਨ 'ਚ ਪਿਆ ਤਕਰੀਬਨ ਸਾਰਾ ਹੀ ਸਮਾਨ ਸੜਕੇ ਰਾਖ ਹੋ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਤਕਰੀਬਨ 7 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ |
ਪਿਛਲੀ ਖ਼ਬਰ ਝੋਨੇ ਦੇ ਘੱਟ ਝਾੜ ਨੇ ਕਿਸਾਨਾਂ ਨੂੰ ਫਿਕਰੀਂ ਪਾਇਆ ਅਗਲੀ ਖ਼ਬਰ ਕਾਂਗੜ ਨੇ 10 ਹਜ਼ਾਰ 'ਵੋਟ ਚੋਰ ਗੱਦੀ ਛੋਡ' ਦੇ ਫਾਰਮ ਜਮ੍ਹਾ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।