01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

-ਮਸਲਾ ਪਿਛਲੇ 10 ਮਹੀਨੇ ਦੀਆਂ ਤਨਖ਼ਾਹਾਂ ਦਾ- ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਟਾਫ਼ ਵਲੋਂ ਧਰਨਾ

ਅਜੀਤ ਡੈਸਕ 18-10-2025
ਬਠਿੰਡਾ, 17 ਅਕਤੂਬਰ (ਅਵਤਾਰ ਸਿੰਘ ਕੈਂਥ)- ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੇ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਕਿਉਂਕਿ ਇਨ੍ਹਾਂ ਪ੍ਰੋਫੈਸਰ ਦੀਆਂ ਪਿਛਲੇ 10 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਪਈਆਂ ਹਨ | ਵਾਰ-ਵਾਰ ਮੀਟਿੰਗ ਕਰਨ ਤੇ ਬਾਅਦ ਧਰਨੇ ਲਾਉਣ ਤੋਂ ਬਾਅਦ ਸਰਕਾਰ ਵਲੋਂ ਲਗਾਤਾਰ ਲਾਰਾ ਲਗਾਇਆ ਜਾ ਰਿਹਾ¢ ਜਿਸ ਕਾਰਨ ਇਨ੍ਹਾਂ ਪ੍ਰੋਫੈਸਰਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕੀਤਾ ਗਿਆ ਹੈ | ਤਨਖ਼ਾਹਾਂ ਨਾ ਮਿਲਣ ਕਰਕੇ ਇਨ੍ਹਾਂ ਦੇ ਘਰਾਂ ਦੇ ਚੁੱਲੇ੍ਹ ਲੰਬੇ ਸਮੇਂ ਤੋਂ ਠੰਢੇ ਹੋ ਚੁੱਕੇ ਹਨ ਹਰ ਤਿਉਹਾਰ ਜਿਸ ਤਰ੍ਹਾਂ ਕਰਵਾ ਚੌਥ, ਦਸਹਿਰਾ, ਤੇ ਹੁਣ ਦੀਵਾਲੀ ਵੀ ਬਿਨ੍ਹਾਂ ਤਨਖ਼ਾਹ ਤੋਂ ਹੀ ਲੰਘੇਗੀ | ਇਨ੍ਹਾਂ ਪ੍ਰੋਫੈਸਰਾਂ ਦੀਆਂ ਨਿਗੂਣੀਆਂ ਤਨਖ਼ਾਹਾਂ ਵੀ ਰੋਕ ਲਈਆਂ ਗਈਆਂ ਹਨ, ਜਿਸ ਕਰਕੇ ਇਨ੍ਹਾਂ ਦੀ ਹਾਲਤ ਤਰਸਯੋਗ ਬਣ ਚੁੱਕੀ ਹੈ | ਪਰ ਇਸ ਮਾੜੀ ਸਰਕਾਰ ਦੁਆਰਾ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ, ਆਪਣੀ ਜ਼ਿੰਦਗੀ ਦੇ ਕੀਮਤੀ 15 ਤੋਂ 20 ਸਾਲ ਇਨ੍ਹਾਂ ਕਾਲਜਾਂ ਨੂੰ ਦੇਣ ਤੋਂ ਬਾਅਦ ਇਨ੍ਹਾਂ ਪ੍ਰੋਫੈਸਰਾਂ ਦੀ ਹਾਲਤ ਬਹੁਤ ਹੀ ਬੁਰੀ ਕਰ ਦਿੱਤੀ ਗਈ ਹੈ | ਪਰ ਮਾੜੀ ਸਰਕਾਰ ਦੇ ਕੰਨ ਉੱਪਰ ਕੋਈ ਜੂੰ ਨਹੀਂ ਸਰਕ ਰਹੀ ਹੈ ਤੇ ਇਹ ਸਾਰਾ ਸਟਾਫ਼ ਨਿਰਾਸ਼ਾ ਦੀ ਹਾਲਤ ਵਿਚ ਹਨ, ਜਿਸ ਦੀ ਜਾਣਕਾਰੀ ਰਜਿੰਦਰਾ ਕਾਲਜ ਦੇ ਪ੍ਰੋਫੈਸਰ ਸਰਬਜੀਤ ਸਿੰਘ, ਪ੍ਰੋਫੈਸਰ ਰਾਜਪਾਲ ਕÏਰ ਦੁਆਰਾ ਦਿੱਤੀ ਗਈ¢
ਪਿਛਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਵਿਖੇ ਸਿੱਖਣ-ਸੁਧਾਰ ਪ੍ਰੋਗਰਾਮ ਤਹਿਤ ਮੇਲਾ ਕਰਵਾਇਆ ਅਗਲੀ ਖ਼ਬਰ ਝੋਨੇ ਦੇ ਘੱਟ ਝਾੜ ਨੇ ਕਿਸਾਨਾਂ ਨੂੰ ਫਿਕਰੀਂ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।