01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: 49) ਦੀ ਨਵੀਂ ਕਮੇਟੀ ਦੀ ਚੋਣ

ਅਜੀਤ ਡੈਸਕ 18-10-2025
ਬਠਿੰਡਾ, 17 ਅਕਤੂਬਰ (ਵੀਰਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ: 49) ਸੂਬਾ ਕਮੇਟੀ ਪੰਜਾਬ ਦੇ ਸੱਦੇ ਤਹਿਤ ਸਰਕਲ ਕਮੇਟੀ ਦਾ ਕਾਰਜਕਾਲ ਪੂਰਾ ਹੋਣ ਤੇ ਨਵੀਂ ਕਮੇਟੀ ਦੀ ਚੋਣ ਕਰਨ ਲਈ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਲ ਚੋਣ ਇਜਲਾਸ ਰੱਖਿਆ ਗਿਆ | ਜਿਸ ਵਿਚ ਚੋਣ ਕਮੇਟੀ ਅਬਜ਼ਰਵਰ ਸੂਬਾ ਕਮੇਟੀ ਮੈਂਬਰ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭਾਣਾ, ਮੀਤ ਪ੍ਰਧਾਨ ਬਲਜਿੰਦਰ ਸ਼ਰਮਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਢਿੱਲੋਂ, ਜੋਨ ਪ੍ਰਧਾਨ ਕੁਲਵੀਰ ਸਿੰਘ, ਸਕੱਤਰ ਨਛੱਤਰ ਸਿੰਘ, ਸਾਬਕਾ ਸਰਕਲ ਪ੍ਰਧਾਨ ਬਲਜਿੰਦਰ ਸ਼ਰਮਾ ਸੇਖੂ, ਲੋਕ ਸੰਗਰਾਮ ਦੇ ਆਗੂ ਸੁਖਮੰਦਰ ਸਿੰਘ, ਵੱਖ-ਵੱਖ ਸਬ ਡਵੀਜ਼ਨਾਂ, ਡਵੀਜ਼ਨਾਂ ਦੇ ਡੈਲੀਗੇਟ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ | ਸਰਕਲ ਸਕੱਤਰ ਅਤੇ ਖਜ਼ਾਨਚੀ ਵਲੋਂ ਲੰਘੇ ਸੈਸ਼ਨ ਦੀ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਹਾਊਸ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਨਵੀਂ ਸਰਕਲ ਕਮੇਟੀ ਦੇ ਆਗੂ ਪ੍ਰਧਾਨ ਹਰਜਿੰਦਰ ਸਿੰਘ ਨਥਾਣਾ, ਸਕੱਤਰ ਬੇਅੰਤ ਸਿੰਘ ਤਲਵੰਡੀ ਸਾਬੋ, ਮੀਤ ਪ੍ਰਧਾਨ ਅੰਗਰੇਜ਼ ਸਿੰਘ ਲਹਿਰਾ ਧੂਰਕੋਟ, ਮੀਤ ਸਕੱਤਰ ਗੁਰਮੀਤ ਸਿੰਘ, ਭੀਮ ਸੈਨ ਨੂੰ (ਚੌਥੀ ਵਾਰ) ਸਰਬਸੰਮਤੀ ਨਾਲ ਖਜ਼ਾਨਚੀ ਚੁਣਿਆ ਗਿਆ | ਚੁਣੇ ਗਏ ਅਹੁੱਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਚੁਣੇ ਹੋਏ ਆਗੂਆਂ ਨੇ ਚੋਣ ਕਮੇਟੀ ਅਤੇ ਸਮੂਹ ਵਰਕਰਾਂ ਨੂੰ ਜਥੇਬੰਦੀ ਅਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਵਿਸ਼ਵਾਸ਼ ਦਿਵਾਇਆ | ਇਜਲਾਸ ਦੀ ਸਮਾਪਤੀ 'ਤੇ ਸਾਬਕਾ ਸਰਕਲ ਪ੍ਰਧਾਨ ਬਲਜੀਤ ਸਿੰਘ ਭਗਤਾ ਨੇ ਸਮੂਹ ਆਗੂਆਂ, ਵਰਕਰਾਂ ਦਾ ਇਜਲਾਸ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪਿ੍ੰਸੀਪਲ ਸੁਖਵਿੰਦਰ ਕੌਰ ਤਰਨ ਤਾਰਨ ਦੀ ਜ਼ਿਮਨੀ ਚੋਣ ਸ਼ਾਨ ਨਾਲ ਜਿੱਤੇਗੀ-ਬੱਬੇਹਾਲੀ, ਘੁੰਮਣ <br/> ਅਗਲੀ ਖ਼ਬਰ ਸਰਕਾਰੀ ਸਕੂਲ ਗੋਬਿੰਦਪੁਰਾ ਵਿਖੇ ਸਿੱਖਣ-ਸੁਧਾਰ ਪ੍ਰੋਗਰਾਮ ਤਹਿਤ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।