ਭਗਤਾ ਭਾਈਕਾ, 5 ਨਵੰਬਰ (ਸੁਖਪਾਲ ਸਿੰਘ ਸੋਨੀ)- ਸਥਾਨਕ ਗੁਰਦੁਆਰਾ ਸ਼੍ਰੀ ਮਹਿਲ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਇਸ ਸਮੇਂ ਵੱਡੀ ਗਿਣਤੀ ਸੰਗਤਾਂ ਵਲੋਂ ਹਾਜ਼ਰੀ ਲਗਵਾਈ¢ ਸਵੇਰੇ ਪੰਜ ਵਜੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਭੋਗ ਤੋਂ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਆਈਆਂ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗਿਆਨੀ ਗੁਰਚਰਨ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ¢ ਇਸ ਸਮੇਂ ਰਾਗੀ ਭਾਈ ਗੁਰਮੀਤ ਸਿੰਘ ਗ੍ਰੰਥੀ ਸਾਹਿਬ ਸਿੰਘ, ਗ੍ਰੰਥੀ ਅੰਮਿ੍ਤ ਸਿੰਘ, ਖ਼ਜ਼ਾਨਚੀ ਬਲਜਿੰਦਰ ਸਿੰਘ ਬਾਬੇ ਕਾ, ਸਕੱਤਰ ਗੁਰਚਰਨ ਸਿੰਘ, ਕਮੇਟੀ ਮੈਂਬਰ ਜਰਨੈਲ ਸਿੰਘ, ਸਲਾਹਕਾਰ ਤੇਜਾ ਸਿੰਘ, ਸੇਵਾਦਾਰ ਮਿ:ਪੱਪੂ ਸਿੰਘ, ਬਿੰਦਰ ਸਿੰਘ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਮਹਿਕ ਸਿੰਘ ਹਾਜ਼ਰ ਸਨ¢