23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਆਹੁਤਾ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਅਜੀਤ ਡੈਸਕ 26-12-2025
ਬਠਿੰਡਾ, 25 ਦਸੰਬਰ (ਪੱਤਰ ਪ੍ਰੇਰਕ)-ਸਥਾਨਕ ਦੀਪ ਨਗਰ ਦੀ ਗਲੀ ਨੰਬਰ 3/6 ਵਿਚ ਇਕ ਵਿਆਹੁਤਾ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਦੁਖਦਾਇਕ ਖ਼ਬਰ ਮਿਲੀ ਹੈ, ਜਿਸ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੁੱਖ ਦਫ਼ਤਰ ਮਿਲਣ 'ਤੇ ਸਹਾਰਾ ਦੀ ਲਾਈਫ਼ ਸੇਵਿੰਗ ਹੈਲਪ ਲਾਈਨ ਟੀਮ ਮੈਂਬਰ ਸੰਦੀਪ ਸਿੰਘ ਗਿੱਲ ਮੌਕੇ 'ਤੇ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਵਰਧਮਾਨ ਪੁਲਿਸ ਚੌਕੀ ਨੂੰ ਸੂਚਨਾ ਦਿੱਤੀ | ਸਹਾਰਾ ਮੈਂਬਰ ਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਜਣ ਸਮੇਂ ਇਕ ਔਰਤ ਨੇ ਘਰ ਅੰਦਰ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਕੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਦੀ ਲਾਸ਼ ਨੂੰ ਪਰਿਵਾਰ ਨੇ ਪਹਿਲਾਂ ਹੀ ਹੇਠਾਂ ਉਤਾਰ ਰੱਖਿਆ ਸੀ | ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਨੇ ਮੁੱਢਲੀ ਪੜਤਾਲ ਉਪਰੰਤ ਸਹਾਰਾ ਟੀਮ ਨੇ ਮਿ੍ਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ¢ ਮਿ੍ਤਕਾਂ ਦੀ ਪਹਿਚਾਣ ਨੇਹਾ (30) ਵਜੋਂ ਹੋਈ, ਜੋ ਕਿ ਵਿਆਹੀ ਹੋਈ ਸੀ | ਵਰਧਮਾਨ ਚੌਕੀ ਪੁਲਿਸ ਨੇ ਦੱਸਿਆ ਕਿ ਮਿ੍ਤਕਾਂ ਦੀ ਮੌਤ ਦੇ ਕਾਰਨਾਂ ਦੀ ਪੜਤਾਲ ਚੱਲ ਰਹੀ ਹੈ | ਜਿਸ ਸੰਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਹੋਣ ਮਗਰੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਨਾਲ ਲੱਖਾਂ ਮਜ਼ਦੂਰਾਂ ਨੂੰ ਕੀਤਾ ਜਾ ਰਿਹੈ ਬੇਰੁਜ਼ਗਾਰ : ਸਿੰਗਲਾ <br/> ਅਗਲੀ ਖ਼ਬਰ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਰਾਮਪੁਰਾ ਫੂਲ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।