22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬੱਸ ਅੱਡਾ ਬਚਾਓ ਸੰਘਰਸ਼ ਮੋਰਚਾ ਵਲੋਂ ਚੜ੍ਹਦੇ ਵਰੇ੍ਹ 'ਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ <br/>

ਬਠਿੰਡਾ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਆਗੂ ਅਗਲੇ ਸੰਘਰਸ਼ ਸੰਬੰਧੀ ਮੀਟਿੰਗ ਕਰਦੇ ਹੋਏ | ਤਸਵੀਰ: ਲਵਲੀ <br/> 26-12-2025
ਬਠਿੰਡਾ, 25 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਮÏਜੂਦਾ ਬੱਸ ਅੱਡੇ ਇਸੇ ਥਾਂ ਉਪਰ ਕਾਇਮ ਰੱਖਣ ਦੀ ਮੰਗ ਨੂੰ ਲੈ ਕੇ ਪਿਛਲੇ ਅੱਠ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੀ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਨੇ ਚੜ੍ਹਦੇ ਵਰੇ੍ਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 6 ਜਨਵਰੀ ਨੂੰ ਬਠਿੰਡਾ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਵਾਂਦਰ, ਹਰਵਿੰਦਰ ਸਿੰਘ ਹੈਪੀ, ਰਾਮ ਜਿੰਦਲ ਤੇ ਡੇਜੀ ਮੋਹਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁੜ ਬਠਿੰਡਾ ਦਾ ਬੱਸ ਅੱਡਾ ਸ਼ਹਿਰ ਦੇ ਮਲੋਟ ਰੋਡ 'ਤੇ ਦਸ ਏਕੜ ਜ਼ਮੀਨ ਵਿਚ ਬਣਾਉਣ ਦਾ ਐਲਾਨ ਕੀਤਾ ਹੈ, ਜੋ ਪੂਰੀ ਤਰ੍ਹਾਂ ਲੋਕ ਵਿਰੋਧੀ ਫ਼ੈਸਲਾ ਹੈ, ਜਦਕਿ ਸਰਕਾਰ ਦੇ ਕਈ ਮੰਤਰੀ ਅਤੇ ਸਥਾਨਕ ਆਗੂ ਬੱਸ ਅੱਡਾ ਮÏਜੂਦਾ ਥਾਂ 'ਤੇ ਰੱਖਣ ਦੇ ਹੱਕ ਵਿਚ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਸਥਾਨਕ ਵਿਧਾਇਕ ਕੁਝ ਕਾਲੋਨਾਈਜ਼ਰਾਂ ਨੂੰ ਫ਼ਾਇਦਾ ਪਹੁੰਚਾਉਣ ਦੀ ਨੀਅਤ ਨਾਲ ਬੱਸ ਅੱਡਾ ਬਦਲਣ ਦੀ ਜ਼ਿੱਦ 'ਤੇ ਅੜੇ ਹੋਏ ਹਨ¢ ਉਨ੍ਹਾਂ ਕਿਹਾ ਕਿ ਇਸੇ ਤਾਨਾਸ਼ਾਹੀ ਤੇ ਲੋਕ ਵਿਰੋਧੀ ਨੀਤੀਆਂ ਕਾਰਨ ਹੀ ਆਪ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਜੇਕਰ ਸਰਕਾਰ ਨੇ ਬੱਸ ਅੱਡਾ ਬਦਲਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਸੰਘਰਸ਼ ਕਮੇਟੀ ਦੇ ਮੀਡੀਆ ਇੰਚਾਰਜ ਸੰਦੀਪ ਅਗਰਵਾਲ ਅਤੇ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਪਾਇਲ ਅਰੋੜਾ ਨੇ ਕਿਹਾ ਕਿ 6 ਜਨਵਰੀ ਨੂੰ ਹੋਣ ਵਾਲੇ ਰੋਸ ਮਾਰਚ ਵਿਚ ਵਪਾਰਿਕ ਸੰਗਠਨ, ਕਿਸਾਨ, ਮਜ਼ਦੂਰ, ਪੈਨਸ਼ਨਰ, ਬੱਸ ਓਪਰੇਟਰ ਅਤੇ ਸਮਾਜਿਕ ਸੰਗਠਨਾਂ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਸ਼ਾਮਲ ਹੋਣਗੇ ਤੇ ਜਦੋਂ ਤੱਕ ਬੱਸ ਅੱਡਾ ਮÏਜੂਦਾ ਥਾਂ 'ਤੇ ਕਾਇਮ ਰੱਖਣ ਸਬੰਧੀ ਲਿਖਤੀ ਭਰੋਸਾ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਮੋਟਰ-ਸਾਈਕਲ ਸਵਾਰ ਦੋ ਨਸ਼ਾ ਤਸਕਰ 50 ਗ੍ਰਾਮ ਚਿੱਟੇ ਸਮੇਤ ਕਾਬੂ <br/> ਅਗਲੀ ਖ਼ਬਰ ਮਾਨਸਾ ਰੋਡ 'ਤੇ ਕੱਟੇ ਗਏ ਦਰੱਖਤਾਂ ਦੇ ਸੰਬੰਧ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।