22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮੋਟਰ-ਸਾਈਕਲ ਸਵਾਰ ਦੋ ਨਸ਼ਾ ਤਸਕਰ 50 ਗ੍ਰਾਮ ਚਿੱਟੇ ਸਮੇਤ ਕਾਬੂ <br/>

ਅਜੀਤ ਡੈਸਕ 26-12-2025
ਗੋਨਿਆਣਾ, 25 ਦਸੰਬਰ (ਲਛਮਣ ਦਾਸ ਗਰਗ)-'ਯੁੱਧ ਨਸ਼ਿਆਂ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਪੁਲਿਸ ਨੇ ਅੱਜ ਇਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ 50 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਹੈ | ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਥਾਣੇ ਦੀ ਹੱਦ ਅੰਦਰ ਪੈਂਦੇ ਪਿੰਡ ਅਬਲੂ ਕੋਲ ਕੁਝ ਨਸ਼ਾ ਤਸਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿੱਚ ਆ ਰਹੇ ਹਨ | ਜਿਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਪਿੰਡ ਅਬਲੂ ਕੋਲ ਟਰੈਪ ਲਗਾ ਕੇ ਜਦੋਂ ਸੱਕ ਦੇ ਆਧਾਰਿਤ ਆ ਰਹੇ ਇੱਕ ਸੱਕੀ ਮੋਟਰ-ਸਾਈਕਲ ਨੂੰ ਰੋਕਿਆ ਤਾਂ ਪੁਲਿਸ ਨੂੰ ਮੋਟਰ-ਸਾਈਕਲ 'ਤੇ ਸਵਾਰ ਦੋ ਨਸ਼ਾ ਤਸਕਰਾਂ ਦੀ ਲਈ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 50 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ | ਉਕਤ ਅਫ਼ਸਰ ਨੇ ਅੱਗੇ ਦਸਿਆ ਕਿ ਪੁਲਿਸ ਨੇ ਦੋਨੋ ਨਸ਼ਾ ਤਸਕਰਾਂ ਦੀ ਪਹਿਚਾਣ ਕਿ੍ਸ਼ਨ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਅਬਲੂ ਅਤੇ ਜਗਦੇਵ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਖੇਮੂਆਣਾ ਦੇ ਤੌਰ 'ਤੇ ਕੀਤੀ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨਸ਼ਾ ਤਸਕਰਾਂ ਖ਼ਿਲਾਫ਼ ਸਬੰਧਿਤ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇ-ਪਿਛਲੇ ਸੰਬੰਧਾਂ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਨਸ਼ਾ ਸਪਲਾਈ ਚੇਨ ਦੇ ਹੋਰ ਕੜੀਆਂ ਤੱਕ ਪਹੁੰਚਿਆ ਜਾ ਸਕੇ | ਉਕਤ ਪੁਲਿਸ ਅਧਿਕਾਰੀ ਮੁਤਾਬਿਕ ਇਹ ਬਰਾਮਦਗੀ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਗਿ੍ਫ਼ਤਾਰੀਆਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ-ਸੰਮਤੀ ਚੋਣ ਨਤੀਜੇ ਲੋਕਾਂ ਨੇ ਕਾਂਗਰਸ ਲੀਡਰਸ਼ਿਪ ਨੂੰ ਸਪੱਸ਼ਟ ਤੌਰ 'ਤੇ ਕੀਤਾ ਰੱਦ <br/> ਅਗਲੀ ਖ਼ਬਰ ਬੱਸ ਅੱਡਾ ਬਚਾਓ ਸੰਘਰਸ਼ ਮੋਰਚਾ ਵਲੋਂ ਚੜ੍ਹਦੇ ਵਰੇ੍ਹ 'ਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।