21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਨਾਲ ਲੱਖਾਂ ਮਜ਼ਦੂਰਾਂ ਨੂੰ ਕੀਤਾ ਜਾ ਰਿਹੈ ਬੇਰੁਜ਼ਗਾਰ : ਸਿੰਗਲਾ

ਅਜੀਤ ਡੈਸਕ 26-12-2025

ਬਠਿੰਡਾ, 25 ਦਸੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਕੇਂਦਰ ਸਰਕਾਰ ਵਲੋਂ ਨਾਮ ਬਦਲ ਕੇ ਲਿਆਂਦੀ ਨਵੀਂ ਮਨਰੇਗਾ ਸਕੀਮ ਨਾਲ ਲੱਖਾਂ ਮਜ਼ਦੂਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ ਪਰ ਕਾਂਗਰਸ ਪਾਰਟੀ ਇਸ ਨਵੀਂ ਸਕੀਮ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੇ ਇੱਥੇ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ 20 ਸਾਲ ਪਹਿਲਾਂ ਲਿਆਂਦੀ ਮਨਰੇਗਾ ਸਕੀਮ ਤਹਿਤ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਪ੍ਰੰਤੂ ਮੋਦੀ ਸਰਕਾਰ ਨੇ 2014 ਵਿਚ ਸੱਤਾ ਸੰਭਾਲਦੇ ਹੀ ਇਸ ਸਕੀਮ ਦਾ ਬਜਟ ਘਟਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕਾਂਗਰਸ ਕਮੇਟੀ ਵਲੋਂ ਵਿਰੋਧ ਕਰਨ ਕਰਕੇ ਉਹ ਬਜਟ ਬਹਾਲ ਹੋਇਆ। ਸਿੰਗਲਾ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਅਤੇ ਕੇਂਦਰ ਵਿਚ 10 ਫ਼ੀਸਦੀ ਤੇ 90 ਫ਼ੀਸਦੀ ਦੀ ਸਾਂਝ ਹੁੰਦੀ ਸੀ, ਜੋ ਹੁਣ 40 ਫ਼ੀਸਦੀ ਅਤੇ 60 ਫ਼ੀਸਦੀ ਕਰ ਦਿੱਤੀ ਹੈ, ਇਸ ਦੇ ਨਾਲ ਜਿੱਥੇ ਸੂਬਿਆਂ 'ਤੇ ਵਾਧੂ ਬੋਝ ਪਵੇਗਾ, ਉੱਥੇ ਹੀ 125 ਦਿਨ ਦੇ ਰੁਜ਼ਗਾਰ ਗਰੰਟੀ ਕਾਰਡ ਸਾਲ ਵਿਚ ਇੱਕ ਵਾਰ ਬਣਨਗੇ, ਜਿਸ ਨਾਲ ਪਿੰਡਾਂ ਵਿਚ ਮਜ਼ਦੂਰਾਂ ਨੂੰ ਕੰਮ ਮਿਲੇਗਾ ਜਾਂ ਨਹੀਂ ਮਿਲੇਗਾ, ਇਹ ਸਵਾਲ ਖੜੇ ਹੋ ਰਹੇ ਹਨ। ਜਦੋਂ ਕਿ ਪਹਿਲਾਂ ਪੰਚਾਇਤਾਂ ਆਪਣੇ ਪੱਧਰ 'ਤੇ ਮਜ਼ਦੂਰਾਂ ਤੋਂ ਮਨਰੇਗਾ ਸਕੀਮ ਤਹਿਤ ਕੰਮ ਕਰਵਾ ਲੈਂਦੀਆਂ ਸਨ ਅਤੇ ਉਨ੍ਹਾਂ ਨੂੰ ਪੈਸੇ ਦਿੱਤੇ ਜਾਂਦੇ ਸਨ ਪ੍ਰੰਤੂ ਹੁਣ ਇਸ ਸਕੀਮ ਨਾਲ ਕਰੀਬ 25 ਲੱਖ ਮਜ਼ਦੂਰਾਂ ਦਾ ਸਿੱਧੇ ਤੌਰ 'ਤੇ ਨੁਕਸਾਨ ਹੋਵੇਗਾ। ਸਾਬਕਾ ਮੰਤਰੀ ਨੇ ਦੱਸਿਆ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ 30 ਦਸੰਬਰ ਤੱਕ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਇਸ ਸਕੀਮ ਦਾ ਵਿਰੋਧ ਪ੍ਰਚਾਰ ਕਰੇਗੀ ਅਤੇ 5 ਜਨਵਰੀ ਤੋਂ ਬਾਅਦ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਇਸ ਸਕੀਮ ਦੇ ਵਿਰੋਧ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਚੋਣਾਂ ਲਈ ਕਾਂਗਰਸੀਆਂ ਨੂੰ ਤਿਆਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਚੋਣਾਂ ਦੌਰਾਨ ਦਲ ਬਦਲੀ ਹੁੰਦੀ ਰਹਿੰਦੀ ਹੈ ਅਤੇ ਇਸ ਨਾਲ ਪਾਰਟੀਆਂ ਨੂੰ ਵੀ ਕੋਈ ਫ਼ਰਕ ਨਹੀਂ ਪੈਂਦਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਵਿਸ਼ਵਾਸ ਦਿਵਾਇਆ ਕਿ ਮਜ਼ਦੂਰਾਂ ਖ਼ਿਲਾਫ਼ ਕੇਂਦਰ ਸਰਕਾਰ ਦੀ ਸਕੀਮ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ, ਜਿਸ ਲਈ ਬੂਥ ਪੱਧਰ 'ਤੇ ਬੈਠੇ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਰ ਲੜਾਈ ਵਿਚ ਅੱਗੇ ਹੋ ਕੇ ਸਾਥ ਦੇਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇ.ਕੇ. ਅਗਰਵਾਲ, ਟਹਿਲ ਸਿੰਘ ਸੰਧੂ, ਪਵਨ ਮਾਨੀ, ਬਲਜਿੰਦਰ ਸਿੰਘ ਠੇਕੇਦਾਰ, ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਮਾਧਵ ਸ਼ਰਮਾ, ਰੁਪਿੰਦਰ ਪਾਲ ਸਿੰਘ ਕੋਟਭਾਈ, ਜਸ ਬੱਜੋਆਣਾ, ਮਾਸਟਰ ਪ੍ਰਕਾਸ਼ ਚੰਦ, ਨੱਥੂ ਰਾਮ ਆਦਿ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ <br/> ਅਗਲੀ ਖ਼ਬਰ ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।