24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੁਖਵੰਤ ਟਿੱਲੂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੇ

ਅਜੀਤ ਡੈਸਕ 16-06-2025
ਮਲੌਦ, 15 ਜੂਨ (ਸਹਾਰਨ ਮਾਜਰਾ)-ਭਾਜਪਾ ਦੇ ਸੀਨੀਅਰ ਨੇਤਾ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ (ਸਾਬਕਾ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਮਲੌਦ) ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੇ | ਉਨ੍ਹਾਂ ਮਾਨ ਸਨਮਾਨ ਕਰਦਿਆਂ ਬੁੱਕੇ ਭੇਟ ਕੀਤੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਦਿੱਲੀ ਰੇਖਾ ਗੁਪਤਾ ਨਾਲ ਜਿੱਥੇ ਲੁਧਿਆਣਾ ਚੋਣ ਸੰਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ | ਉੱਥੇ ਹੀ ਪੰਜਾਬ ਵਿਚ ਭਾਜਪਾ ਦੀ ਦਿਨੋ ਦਿਨ ਵਧ ਰਹੀ ਤਾਕਤ ਤੇ ਮਜ਼ਬੂਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਹਰੇਕ ਪਿੰਡ ਪਿੰਡ ਭਾਜਪਾ ਵਲੋਂ ਪਹੁੰਚ ਕੀਤੀ ਜਾ ਚੁੱਕੀ ਹੈ | ਕਿਸਾਨ, ਮੁਲਾਜ਼ਮ, ਮਜ਼ਦੂਰ ਸਮੇਤ ਹਰ ਵਰਗ ਇਹ ਚਾਹੁੰਦਾ ਹੈ ਕਿ 2027 ਵਿਚ ਭਾਜਪਾ ਨੂੰ ਮੌਕੇ ਦਿੱਤੇ ਜਾਣ, ਕਿਉਂਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਕੇਂਦਰ ਸਰਕਾਰ ਦੀ ਮੱਦਦ ਨਾਲ ਪੰਜਾਬ ਨੂੰ ਬੁਲੰਦੀਆਂ ਤੱਕ ਪੁੱਜਦਾ ਕਰਨ ਦੇ ਸਮਰੱਥ ਹੈ | ਚੇਅਰਮੈਨ ਟਿੱਲੂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਉਨ੍ਹਾਂ ਲੋਕਾਂ ਨੂੰ ਸਬਕ ਮਿਲ ਗਿਆ ਜਿਹੜੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੇਤੁਕਾ ਬੋਲਦੇ ਹਨ | ਇਸ ਜਿੱਤ ਨੇ ਆਪ ਆਗੂਆਂ ਦੀ ਬੋਲਤੀ ਬੰਦ ਕਰ ਦਿੱਤੀ ਹੈ | ਇਸੇ ਤਰ੍ਹਾਂ ਲੁਧਿਆਣਾ ਚੋਣ ਵੀ ਭਾਜਪਾ ਦੀ ਝੋਲੀ ਪਵੇਗੀ | ਟਿੱਲੂ ਨੇ ਕਿਹਾ ਕਿ ਆਪ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਪਣੇ ਪੱਲੇ ਸਿਆਸੀ ਤੌਰ 'ਤੇ ਕੁੱਝ ਵੀ ਨਹੀਂ ਸਗੋਂ ਧਿਰਾਂ ਬਣਾ ਕੇ ਜਿੱਥੇ ਰਾਜਨੀਤਕ ਰੋਟੀਆਂ ਸੇਕਦੇ ਹਨ | ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਮੇਸ਼ਾ ਸਿੱਖ ਕੌਮ ਨੂੰ ਸਭ ਤੋਂ ਉੱਪਰ ਰੱਖਦਿਆਂ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਨਾਲ ਹੀ ਦੇਸ਼ ਵਿਆਪੀ ਯੋਜਨਾਵਾਂ ਲਾਗੂ ਕਰਕੇ ਵਿਕਾਸ ਨੂੰ ਬੁਲੰਦੀਆਂ ਵੱਲ ਤੋਰਿਆ | ਉਨ੍ਹਾਂ ਦੱਸਿਆ ਕਿ ਇਸ ਵਾਰਤਾਲਾਪ ਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਿੱਲੀ ਰੇਖਾ ਗੁਪਤਾ ਨੇ ਕਿਹਾ ਕਿ ਦੇਸ਼ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਨਮਾਨ ਪ੍ਰਾਪਤ ਕਰ ਰਿਹਾ ਅਤੇ ਮਜ਼ਬੂਤੀ ਵੱਲ ਵਧ ਰਿਹਾ ਹੈ |
ਪਿਛਲੀ ਖ਼ਬਰ ਕਿਸਾਨਾਂ ਦੇ ਖੇਤਾਂ 'ਚੋਂ 3 ਮੋਟਰਾਂ ਚੋਰੀ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਕਾਂਗਰਸ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।