ਖੰਨਾ, 15 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਖੰਨਾ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਸੂਆ ਪੁਲੀ ਬਘੌਰ ਨੇੜੇ ਪਿੰਡ ਰਸੂਲੜਾ ਕੋਲ ਪੁੱਜੇ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੇਖ ਕੇ ਪਿੱਛੇ ਨੂੰ ਭੱਜਣ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕਿਆ ਤਾਂ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਦਿਲਦਾਰ ਸਿੰਘ ਵਾਸੀ ਪਿੰਡ ਖੱਟੜਾ ਥਾਣਾ ਸਦਰ ਖੰਨਾ ਦੱਸਿਆ | ਪੁਲਿਸ ਨੇ ਜਦੋਂ ਉਹਦੇ ਪਹਿਨੇ ਹੋਏ ਕੱਪੜਿਆਂ ਦੀ ਜਾਂਚ ਕੀਤੀ ਤਾਂ ਇਕ ਮੋਮੀ ਕਾਗ਼ਜ਼ ਦੇ ਲਿਫ਼ਾਫ਼ੇ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਕਾਬੂ ਕੀਤੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |