24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਰਾਮਗੜ੍ਹੀਆ ਭਵਨ ਵਿਚ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 16-06-2025
ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)-ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜੂਰੀ ਰਾਗੀ ਭਾਈ ਭੁਪਿੰਦਰ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕਥਾ ਵਖਿਆਣ ਰਾਹੀਂ ਤੇ ਭਾਈ ਭੁਪਿੰਦਰ ਸਿੰਘ ਵਲੋਂ ਬਾਰਮਾਹ ਦੀ ਕਥਾ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਗੁਜਰਾਤ ਤੋਂ ਓਮ ਪ੍ਰਕਾਸ਼ ਪੁੱਤਰ ਸੁਲੇਖ ਰਾਮ ਵਲੋਂ ਸਮਾਜ ਸੇਵੀ ਪਿਆਰਾ ਸਿੰਘ ਭੱਟੀਆਂ ਰਾਹੀਂ ਰਾਮਗੜ੍ਹੀਆਂ ਭਵਨ ਦੇ ਨਿਰਮਾਣ ਕਾਰਜਾਂ 'ਚ ਯੋਗਦਾਨ ਪਾਉਣ ਲਈ ਸਮਾਜ ਸੇਵੀ ਪਿਆਰਾ ਸਿੰਘ ਨੂੰ ਸਿਰੋਪਾਓ ਦੇ ਕੇ ਧੰਨਵਾਦ ਕੀਤਾ | ਇਸ ਤਰ੍ਹਾਂ ਸਭਾ ਨੇ ਅਮਨਦੀਪ ਸਿੰਘ ਵਲੋਂ ਵੀ ਵਿਸ਼ੇਸ਼ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਸੰਗਤ ਨੂੰ ਸੰਗਰਾਂਦ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਚੇਚੇ ਤੌਰ 'ਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਰੂਪਰਾਏ ਨੇ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਭਾਈ ਇੰਦਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਗੁਰਨਾਮ ਸਿੰਘ ਭਮਰਾ, ਬਲਦੇਵ ਸਿੰਘ ਮਠਾੜੂ, ਟਹਿਲ ਸਿੰਘ ਧੰਜਲ, ਸੁਖਚਰਨ ਸਿੰਘ ਚਾਨਾ, ਟਿੰਬਰ ਟਰੇਡਰਜ਼ ਐਂਡ ਮੈਨੂਫੈਕਚਰਜ਼ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਮਨਜੀਤ ਸਿੰਘ ਧੰਜਲ, ਸ੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਧੀਮਾਨ, ਅਮਰ ਸਿੰਘ ਲੋਟੇ, ਪਰਮਜੀਤ ਸਿੰਘ ਭਮਰਾ, ਸਾਧੂ ਸਿੰਘ, ਮੈਨੇਜਰ ਅਮਰਜੀਤ ਸਿੰਘ, ਭਾਈ ਮੇਹਰ ਸਿੰਘ, ਵਿਕਰਮਜੀਤ ਸਿੰਘ ਧੀਮਾਨ (ਸੱਲ੍ਹ), ਹਰਵਿੰਦਰ ਸਿੰਘ ਭੰਗੂ, ਸੂਬਾ ਸਿੰਘ, ਬਖਸ਼ੀਸ਼ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਸਕੂਲ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਸਰਪੰਚ ਹਰਭਜਨ ਸਿੰਘ ਸੋਹੀ ਦਾ ਭੋਗ ਪਿੰਡ ਬਲਾਲਾ ਵਿਖੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।