ਸਮਰਾਲਾ, 15 ਜੂਨ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਵਲੋਂ ਪਿਤਾ ਦਿਵਸ ਮਨਾਇਆ ਗਿਆ¢ ਪਿਤਾ ਦਿਵਸ ਹਰ ਸਾਲ ਜੂਨ ਮਹੀਨੇ ਦੇ ਤੀਸਰੇ ਐਤਵਾਰ ਨੂੰ ਮਨਾਇਆ ਜਾਂਦਾ ਹੈ¢ ਇਸ ਦਿਨ ਨੂੰ ਮੁੱਖ ਰੱਖਦਿਆਂ ਨਰਸਰੀ ਤੋਂ ਬਾਰ੍ਹਵੀਂ ਤੱਕ ਤੇ ਬੱਚਿਆਂ ਨੇ ਅਧਿਆਪਕਾਂ ਰਾਹੀਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ ਬੈਠਿਆਂ ਹੀ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਫੁੱਲਿਤ ਕਰਨਾ ਤੇ ਮਨੁੱਖੀ ਜੀਵਨ ਵਿਚ ਪਿਤਾ ਦੀ ਭਾਵਨਾਤਮਕ ਸਾਂਝ ਤੇ ਪਿਆਰ ਨੂੰ ਦਰਸਾਉਣਾ ਸੀ¢ ਬੱਚਿਆਂ ਦੇ ਪਾਲਣ ਪੋਸ਼ਣ ਵਿਚ ਪਿਤਾ ਦੀ ਅਹਿਮੀਅਤ ਵੀ ਮਾਂ ਦੇ ਬਰਾਬਰ ਦੀ ਭੂਮਿਕਾ ਨਿਭਾਉਂਦੀ ਹੈ¢ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਪਿਤਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਰਸਰੀ ਤੋਂ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਵੰਨ-ਸੁਵੰਨੇ ਕਾਰਡ ਬਣਾ ਕੇ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ¢ ਇਸੇ ਅਧੀਨ ਤੀਸਰੀ ਤੋਂ ਪੰਜਵੀਂ ਦੇ ਵਿਦਿਆਰਥੀਆਂ ਨੇ ਉਚੇਚੇ ਤੌਰ 'ਤੇ ਕੀ-ਚੇਨ ਤਿਆਰ ਕੀਤੇ ਅਤੇ ਆਪਣੀਆਂ ਭਾਵਨਾਵਾਂ ਨੂੰ ਸ਼ਬਦਾਂ ਰਾਹੀਂ ਬਿਆਨ ਕੀਤਾ¢ ਮਿਤਲ ਡਿੱਗ ਦੇ ਵਿਦਿਆਰਥੀਆਂ ਦੁਆਰਾ ਵੀ ਬੈਜ ਤਿਆਰ ਕਰ ਕੇ ਆਪਣੇ ਪਿਤਾ ਪ੍ਰਤੀ ਸਨੇਹ ਦਾ ਪ੍ਰਗਟਾਵਾ ਕੀਤਾ ਗਿਆ | ਇਸੇ ਅਧੀਨ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਆਪਣੇ ਜੀਵਨ ਦੇ ਨਿੱਜੀ ਅਨੁਭਵ ਦੱਸਦੇ ਹੋਏ ਜੀਵਨ ਵਿਚ ਪਿਤਾ ਤੋਂ ਸਿੱਖੀਆਂ ਸਿੱਖਿਆਵਾਂ ਨੂੰ ਸਾਂਝਾ ਕੀਤਾ ਤੇ ਦਰਸਾਇਆ ਕਿ ਕਿਸ ਤਰ੍ਹਾਂ ਪਿਤਾ ਜੀਵਨ ਵਿਚ ਇੱਕ ਰੱਖਿਅਕ ਅਤੇ ਮਾਰਗ ਦਰਸ਼ਕ ਦੇ ਤੌਰ 'ਤੇ ਅਹਿਮ ਭੂਮਿਕਾ ਨਿਭਾਉਂਦਾ ਹੈ¢ ਸਾਰੇ ਹੀ ਵਿਦਿਆਰਥੀਆਂ ਦੁਆਰਾ ਬਹੁਤ ਹੀ ਉਤਸ਼ਾਹ ਨਾਲ ਪਿਤਾ ਦਿਵਸ ਸਬੰਧੀ ਗਤੀਵਿਧੀਆਂ ਵਿਚ ਭਾਗ ਲਿਆ ਗਿਆ¢ ਪਿ੍ੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਪਿਤਾ ਦਿਵਸ ਮਨਾਉਣ ਦਾ ਉਦੇਸ਼ ਸਾਡੇ ਜੀਵਨ ਵਿਚ ਰਿਸ਼ਤਿਆਂ ਦੀ ਮਹੱਤਤਾ ਨੂੰ ਦਰਸਾਉਣਾ ਹੈ¢ ਇਸ ਦਿਵਸ ਮੌਕੇ ਪਿਤਾ ਦੇ ਬਲੀਦਾਨ ਤਿਆਗ ਤੇ ਨਿਰਸਵਾਰਥ ਪਿਆਰ ਨੂੰ ਯਾਦ ਕੀਤਾ ਜਾਂਦਾ ਹੈ¢ ਅੰਤ ਵਿਚ ਉਨ੍ਹਾਂ ਸਮੁੱਚੇ ਸਮਾਜ ਨੂੰ ਪਿਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਮਾਪਿਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ¢