ਜੋਧਾਂ, 15 ਜੂਨ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਗੁੱਜਰਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਰਾਹਗੀਰਾਂ ਨੂੰ ਬੂਟੇ ਵੀ ਵੰਡੇ ਗਏ | ਇਸ ਮੌਕੇ ਜਥੇਦਾਰ ਜਗਰੂਪ ਸਿੰਘ ਤੇ ਸਰਪੰਚ ਹਰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ ਹੈ¢ ਗੁਰਨਿਵਾਜ ਸਿੰਘ ਧਾਲੀਵਾਲ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਬੂਟੇ ਵੰਡਣ ਉਪਰੰਤ ਜਗਦੇਵ ਸਿੰਘ ਗਰੇਵਾਲ ਅਤੇ ਮੈਨੇਜਰ ਜਗਦੀਸ਼ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵਿਗੜ ਰਹੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਸਾਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਦਰੱਖਤ ਬਣਨ ਤੱਕ ਸਾਂਭ ਸੰਭਾਲ ਕਰਨੀ ਚਾਹੀਦੀ ਹੈ | ਇਸ ਮੌਕੇ ਜਥੇਦਾਰ ਜਗਰੂਪ ਸਿੰਘ, ਸਰਪੰਚ ਹਰਦੀਪ ਸਿੰਘ, ਹਰਪਾਲ ਸਿੰਘ ਗਿੱਲ, ਪ੍ਰਦੀਪ ਭਨੋਟ, ਹਰਪ੍ਰੀਤ ਸਿੰਘ ਧਾਲੀਵਾਲ, ਸੈਕਟਰੀ ਜਗਰੂਪ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਮਨਜੀਤ ਸਿੰਘ ਮਾਣਾ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਮੈਨੇਜਰ ਜਗਦੀਸ਼ ਸਿੰਘ, ਗੁਰਜੀਤ ਸਿੰਘ ਭੰਮੀਪੁਰਾ, ਸੰਦੀਪ ਸਿੰਘ, ਗੁਰਦੀਪ ਸਿੰਘ, ਪਾਲ ਸਿੰਘ ਧਾਲੀਵਾਲ, ਮਾ. ਮਨਦੀਪ ਸਿੰਘ, ਰਾਜਿੰਦਰ ਸਿੰਘ ਆਦਿ ਹਜ਼ਾਰ ਸਨ |