24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁ. ਰਾੜਾ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 16-06-2025
ਰਾੜਾ ਸਾਹਿਬ, 15 ਜੂਨ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਗੁ. ਕਰਮਸਰ ਰਾੜਾ ਸਾਹਿਬ ਵਿਖੇ ਹਾੜ ਦੇ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ | ਜਾਣਕਾਰੀ ਦਿੰਦਿਆਂ ਸੰਪ੍ਰਦਾਇ ਦੇ ਮੁੱਖ ਬੁਲਾਰੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੰਮਿ੍ਤ ਵੇਲੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ 'ਚ 83 ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ | ਉਪਰੰਤ ਗੁਰਮਤਿ ਸਮਾਗਮ ਕਰਵਾਏ, ਜਿਸ 'ਚ ਮੁੱਖ ਗ੍ਰੰਥੀ ਭਾਈ ਬਲਦੇਵ ਸਿੰਘ ਤੇ ਮਹਾਂਪੁਰਸ਼ਾਂ ਦੇ ਹਜ਼ੂਰੀ ਜਥੇ ਦੇ ਸਿੰਘ ਭਾਈ ਮਨਵੀਰ ਸਿੰਘ ਮਨੀ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਵਿਖਿਆਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਸਿੱਖ ਪੰਥ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਦਿਆਂ ਨੌਜਵਾਨ ਪੀੜ੍ਹੀ ਨੂੰ ਚੰਗਾ ਸੁਨੇਹਾ ਦਿੱਤਾ |
ਪਿਛਲੀ ਖ਼ਬਰ ਸਮਾਣਾ ਰੈਲੀ ਦਾ ਸਮਰਾਲਾ ਦੇ ਮਸੀਹੀ ਭਾਈਚਾਰੇ ਵਲੋਂ ਸਮਰਥਨ ਅਗਲੀ ਖ਼ਬਰ ਗੁੱਜਰਵਾਲ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਦੌਰਾਨ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।