ਖੰਨਾ, 15 ਜੂਨ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਾਹਨ ਦੀ ਲਪੇਟ ਆ ਜਾਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਦਰ ਖੰਨਾ ਵਿਖੇ ਪੁਲਿਸ ਨੂੰ ਲਿਖਾਈ ਗਈ ਰਿਪੋਰਟ 'ਚ ਸ਼ਿਕਾਇਤਕਰਤਾ ਸੁਰਿੰਦਰ ਸਿੰਘ ਵਾਸੀ ਪਿੰਡ ਬੁੱਗਾ ਥਾਣਾ ਤਰਨਤਾਰਨ ਹਾਲ ਨੇ ਦੱਸਿਆ ਕਿ ਉਹਦਾ ਪਿਤਾ ਮਨਜਿੰਦਰ ਸਿੰਘ ਆਪਣੇ ਸਕੂਟਰੀ ਨੰਬਰ ਪੀ. ਬੀ. 10 ਜੀ. ਐਸ. 0448 'ਤੇ ਜਾ ਰਿਹਾ ਸੀ ਜਦੋਂ ਉਹ ਕਿੰਗ ਕਿਸਟਲ ਪੈਰਸ ਦੇ ਸਾਹਮਣੇ ਪੁੱਜਿਆ ਤਾਂ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਸਕੂਟਰੀ ਨੂੰ ਫੇਟ ਮਾਰ ਦਿੱਤੀ | ਸਕੂਟਰੀ ਚਲਾ ਰਿਹਾ ਮਨਜਿੰਦਰ ਸਿੰਘ ਸੜਕ 'ਤੇ ਡਿਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਿਸ ਦੀ ਬਾਅਦ 'ਚ ਮੌਤ ਹੋ ਗਈ | ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ 'ਤੇ ਕਾਰਵਾਈ ਕਰਦਿਆਂ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਧਾਰਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |