24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੋਹਪਾਲ ਪਰਿਵਾਰ ਵਲੋਂ ਗੁਰਲੀਨ ਕੌਰ ਤੇ ਦਮਨਜੀਤ ਕੌਰ ਦਾ ਸਨਮਾਨ

ਅਜੀਤ ਡੈਸਕ 16-06-2025
ਬੀਜਾ, 15 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਸੋਹਪਾਲ ਪਰਿਵਾਰਾਂ ਵਲੋਂ ਆਪਣੇ ਵੱਡੇ ਵਡੇਰਿਆਂ ਦੇ ਸਥਾਨ 'ਤੇ ਮੇਲਾ ਕਰਵਾਇਆ | ਇਸ ਦੀ ਜਾਣਕਾਰੀ ਦਿੰਦਿਆਂ ਵਡੇਰਿਆਂ ਦੀ ਕਮੇਟੀ ਦੇ ਪ੍ਰਧਾਨ ਅਮਿ੍ਤਪਾਲ ਸਿੰਘ ਸਿੰਘ ਨੇ ਦੱਸਿਆ ਕਿ ਇਹ ਮੇਲਾ ਹਰ ਸਾਲ ਕਰਵਾਇਆ ਜਾਂਦਾ ਹੈ, ਜਿਸ 'ਚ ਪਰਿਵਾਰ ਦੇ ਦੂਰ ਦੁਰਾਡੇ ਵੱਸਦੇ ਪਰਿਵਾਰ ਵੀ ਬੜੀ ਸ਼ਰਧਾ ਨਾਲ ਸ਼ਾਮਿਲ ਹੁੰਦੇ ਹਨ ਤੇ ਬਾਬਾ ਭੂਰਾ ਸਿੰਘ ਨਿਹੰਗ ਦੀ ਥਾਂ 'ਤੇ ਨਤਮਸਤਕ ਹੁੰਦੇ ਹਨ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ ਤੇ ਗੁਰੂ ਕਾ ਲੰਗਰ ਅਤੁੱਟ ਵਰਤਦਾ ਹੈ | ਇਸ ਵਾਰ ਸਮਾਗਮ 'ਚ ਮਾਸਟਰ ਜਗਦੇਵ ਸਿੰਘ ਘੁੰਗਰਾਲੀ ਵਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤਾ ਸੋਹਪਾਲ ਪਰਿਵਾਰ ਦਾ ਕੁਰਸੀਨਾਮਾ ਰਿਲੀਜ਼ ਕੀਤਾ ਅਤੇ ਅੱਠਵੀਂ ਜਮਾਤ ਵਿਚੋਂ ਪੰਜਾਬ ਭਰ 'ਚੋਂ ਸੱਤਵਾਂ ਰੈਂਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਜਗਦੇਵ ਸਿੰਘ ਤੇ ਬਾਰ੍ਹਵੀਂ ਜਮਾਤ ਵਿਚੋਂ 93 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਮਨਜੀਤ ਕੌਰ ਪੁੱਤਰੀ ਤਲਵਿੰਦਰ ਸਿੰਘ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਇਸ ਸਮੇਂ ਪ੍ਰਬੰਧਕ ਕਮੇਟੀ ਵਲੋਂ ਵਡੇਰਿਆਂ ਦੇ ਸਥਾਨ ਨੂੰ ਪੱਕੀ ਸੜਕ ਬਣਾਉਣ ਲਈ ਗ੍ਰਾਮ ਪੰਚਾਇਤ ਨੂੰ ਪੰਚ ਬਲਵਿੰਦਰ ਸਿੰਘ ਰਾਹੀਂ ਮੰਗ-ਪੱਤਰ ਦਿੱਤਾ | ਇਸ ਸਮੇਂ ਪ੍ਰਬੰਧਕ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਰਾਜਵੰਤ ਸਿੰਘ ਬੱਗਾ, ਗੁਰਪ੍ਰੀਤ ਸਿੰਘ ਸੋਨੀ, ਸੂਬੇਦਾਰ ਜਗਜੀਤ ਸਿੰਘ, ਬਲਵੰਤ ਸਿੰਘ, ਮਨਪ੍ਰੀਤ ਸਿੰਘ ਮਨੀ, ਅਮਨਦੀਪ ਸਿੰਘ, ਹਰਮਨਜੋਤ ਸਿੰਘ ਤੇ ਮਨਪ੍ਰੀਤ ਸਿੰਘ ਮਨੀ ਤੋਂ ਇਲਾਵਾ ਅਮਨਦੀਪ ਸਿੰਘ ਚੰਡੀਗੜ੍ਹ, ਲੰਬਰਦਾਰ ਪਰਮਜੀਤ ਕੌਰ, ਪੰਚ ਰਾਜਵੰਤ ਸਿੰਘ, ਰਣਜੀਤ ਸਿੰਘ ਬਿੱਲੂ, ਕੇਵਲ ਸਿੰਘ, ਹਰਪ੍ਰੀਤ ਸਿੰਘ, ਗਿਆਨ ਕੌਰ, ਨਿਰਮਲ ਸਿੰਘ ਸਾਬਕਾ ਪੰਚ, ਤਰਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਦੋ ਜ਼ਖ਼ਮੀ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।