ਮਾਛੀਵਾੜਾ ਸਾਹਿਬ, 15 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਮਾਛੀਵਾੜਾ ਥਾਣਾ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦੇ ਹੱਲ ਸਬੰਧੀ ਵਿਸ਼ੇਸ਼ ਤੌਰ 'ਤੇ ਕੈਂਪ ਲਗਾਇਆ ਗਿਆ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ 15 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ¢ ਉਨ੍ਹਾਂ ਦੱਸਿਆ ਕਿ ਇਹ ਸ਼ਿਕਾਇਤਾਂ ਪਿਛਲੇ ਲੰਮੇ ਸਮੇਂ ਤੋਂ ਅਲੱਗ ਅਲੱਗ ਮਸਲਿਆਂ ਸਬੰਧੀ ਆਈਆਂ ਸਨ | ਜਿਸ ਵਿਚ ਦੋਵਾਂ ਧਿਰਾਂ ਨੂੰ ਬੁਲਾ ਕੇ ਸਮਝੌਤਾ ਕਰਵਾ ਦਿੱਤਾ ਗਿਆ ਅਤੇ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ¢ ਇਸ ਮੌਕੇ ਹਾਕਮ ਸਿੰਘ, ਪਵਨਜੀਤ, ਅਮਰਜੀਤ ਸਿੰਘ, ਕਰਨੈਲ ਸਿੰਘ, ਮੁਨਸ਼ੀ ਸੁਖਦੀਪ ਸਿੰਘ, ਸਹਾਇਕ ਮੁਨਸ਼ੀ ਬਲਪ੍ਰੀਤ ਸਿੰਘ ਤੇ ਹੌਲਦਾਰ ਰਾਜ ਕੌਰ ਆਦਿ ਮੌਜੂਦ ਸਨ¢