ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਹਿਤ ਮਨਾਇਆ, ਜਿਸ 'ਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ 'ਚ ਪਾਠਾਂ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ | ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਵਲੋਂ ਹਾਜ਼ਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਅÏਲਖ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸੱਕਤਰ ਜਰਨੈਲ ਸਿੰਘ ਤੱਗੜ, ਖ਼ਜਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਹਰਮੀਤ ਸਿੰਘ ਕੈਂਥ, ਮਨਦੀਪ ਸਿੰਘ ਮਰਜਾਰਾ, ਡਾ. ਹਰਭਜਨ ਸਿੰਘ, ਰਾਜਿੰਦਰ ਸਿੰਘ, ਅਰਵਿੰਦਰ ਸਿੰਘ ਮਾਨੂੰਪੁਰ, ਧਰਮ ਸਿੰਘ, ਗੁਰਮੀਤ ਸਿੰਘ, ਮਨੀ ਸਿੰਘ, ਕੇਸਰ ਸਿੰਘ, ਸੁਰਿੰਦਰ ਸਿੰਘ ਮਾਨ, ਅਰਵਿੰਦਰ ਸਿੰਘ ਮਰਜਾਰਾ, ਧਰਮ ਸਿੰਘ, ਅੰਮਿ੍ਤ ਸਿੰਘ, ਅਮਰਜੀਤ ਸਿੰਘ, ਡਾ. ਗੁਰਮੀਤ ਸਿੰਘ, ਮੈਨੇਜਰ ਭਾਗ ਸਿੰਘ, ਮਨੀ ਸਿੰਘ, ਕੇਸਰ ਸਿੰਘ, ਕੁਲਵੰਤ ਸਿੰਘ ਫ਼ੌਜੀ, ਮੰਗਤ ਸਿੰਘ ਬਿਜਲੀ ਵਾਲੇ, ਰਾਜਿੰਦਰ ਸਿੰਘ ਤੱਗੜ, ਹਰਸ਼ ਲਵਲੀ ਆਦਿ ਹਾਜ਼ਰ ਸਨ |