24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਆਮਦਨ ਵਧਾਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਤਨਖ਼ਾਹਾਂ ਦੇਣ ਤੋਂ ਵੀ ਔਖੀ- ਗਿੱਲ ਬੇਰਕਲਾਂ

ਅਜੀਤ ਡੈਸਕ 16-06-2025
ਮਲੌਦ, 15 ਜੂਨ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਵੱਲੋਂ ਬਲਾਕ ਮਲੌਦ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫ਼ੌਜੀ ਜਗਰੂਪ ਸਿੰਘ ਦੇ ਗ੍ਰਹਿ ਵਿਖੇ ਪੁਰਾਣੀ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਚਰਚਾ ਕੀਤੀ ਗਈ | ਇਸ ਮੌਕੇ ਗਿੱਲ ਬੇਰਕਲਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਹੁਣ ਕੇਵਲ ਕਾਂਗਰਸ ਤੇ ਹੀ ਭਰੋਸਾ ਰਹਿ ਗਿਆ ਤੇ 2027 ਵਿਚ ਕਾਂਗਰਸ ਦੀ ਵਾਪਸੀ ਪੱਕੀ ਹੈ, ਜਿਸ ਦੇ ਸੰਕੇਤ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਤੋਂ ਮਿਲ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਦੀ ਨੀਅਤ ਨਾਲ ਅਰਵਿੰਦ ਕੇਜਰੀਵਾਲ ਨੇ ਪਹਿਲਾ ਪੰਜਾਬੀਆਂ ਨਾਲ ਝੂਠੇ ਵਾਅਦੇ ਕੀਤੇ ਅਤੇ ਭਗਵੰਤ ਮਾਨ ਨੂੰ ਚਿਹਰਾ ਬਣਾ ਕੇ ਆਪ ਪੰਜਾਬ ਤੇ ਰਾਜ ਕਰ ਰਿਹਾ ਹੈ ਅਤੇ ਪੰਜਾਬ ਦੀਆਂ ਚੇਅਰਮੈਨੀਆਂ ਦਿੱਲੀ ਅਤੇ ਯੂ. ਪੀ. ਵਾਲੇ ਨੂੰ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਚੈਨਲਾਂ ਤੇ ਕਈ ਹਜ਼ਾਰ ਕਰੋੜ ਦੀ ਸਰਕਾਰ ਦੀ ਆਮਦਨ ਦਿਨਾਂ ਵਿਚ ਵਧਾਉਣ ਦਾ ਦਾਅਵਾ ਕਰਨ ਵਾਲਿਆਂ ਦੀ ਸਰਕਾਰ ਹੁਣ ਰੋਜ਼ਾਨਾ ਦੇ ਖ਼ਰਚਿਆਂ ਅਤੇ ਤਨਖ਼ਾਹਾਂ ਦੇਣ ਤੋਂ ਵੀ ਔਖੀ ਹੈ | ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਪੱਛਮੀ ਦੀ ਹੋ ਰਹੀ ਚੋਣ ਵਿਚ ਭਾਰਤ ਭੂਸ਼ਣ ਆਸ਼ੂ ਦਾ ਸਾਥ ਦੇਣ ਜਿੱਥੇ ਕਿਤੇ ਵੀ ਪੱਛਮੀ ਹਲਕੇ ਵਿਚ ਕਿਸੇ ਦਾ ਕੋਈ ਰਿਸ਼ਤੇਦਾਰ ਜਾ ਦੋਸਤ ਮਿੱਤਰ ਹੈ ਉਨ੍ਹਾਂ ਆਸ਼ੂ ਦੀ ਮਦਦ ਕਰਨ ਲਈ ਕਹਿਣ | ਇਸ ਮੌਕੇ ਸਾਧੂ ਸਿੰਘ ਕਾਲੀਆ ਸਾਬਕਾ ਚੇਅਰਮੈਨ, ਗੱਜਣ ਸਿੰਘ ਸਾਬਕਾ ਸਰਪੰਚ, ਸੀਨੀਅਰ ਆਗੂ ਜਗਪਾਲ ਸਿੰਘ ਜੱਗੀ ਰਾਮਗੜ੍ਹ ਸਰਦਾਰਾ, ਦੀਪਾ ਰਾਮਗੜ੍ਹ ਸਰਦਾਰਾ, ਬੂਟਾ ਸਿੰਘ ਪੰਚ, ਗੋਰਾ ਸਿੰਘ ਪੰਚ, ਮੰਗਾ ਸਿੰਘ, ਦਲਬਾਰਾ ਸਿੰਘ ਤੇ ਰਾਜਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੇ ਬੀਜਾ ਇਲਾਕੇ ਦੇ ਹੋਰ ਗੁਰੂ ਘਰਾਂ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।