24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੇ ਬੀਜਾ ਇਲਾਕੇ ਦੇ ਹੋਰ ਗੁਰੂ ਘਰਾਂ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 16-06-2025
ਬੀਜਾ, 15 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ, ਜਿਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਵੇਰ ਮੌਕੇ ਕਥਾਵਾਚਕ ਭਾਈ ਸਾਹਿਬ ਨੇ ਹੁਕਮਨਾਮੇ ਦੀ ਵਿਆਖਿਆ ਦੌਰਾਨ ਗੁਰੂ ਲੜ ਲੱਗਣ ਦੀ ਪੇ੍ਰਰਨਾ ਦਿੱਤੀ | ਗੁਰਮਤਿ ਸਮਾਗਮ ਦੀ ਸ਼ੁਰੂਆਤ ਹਜੂਰੀ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਕੀਤੀ | ਇਸ ਤੋਂ ਬਾਅਦ ਕਥਾਵਾਚਕ, ਰਾਗੀ, ਢਾਡੀ ਜਥਿਆਂ ਨੇ ਗੁਰੂ ਜਸ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ, ਜਿਸ ਨੂੰ ਅਨੇਕਾਂ ਪ੍ਰਾਣੀਆਂ ਨੇ ਛੱਕ ਕੇ ਗੁਰੂ ਵਾਲੇ ਬਣੇ | ਸੰਗਰਾਂਦ ਦੇ ਪਵਿੱਤਰ ਦਿਹਾੜੇ ਦੀ ਖ਼ੁਸ਼ੀ 'ਚ ਸੰਗਤਾਂ ਸਵੇਰੇ ਤੜਕੇ ਹੀ ਗੁਰੂ ਘਰ ਪੁੱਜ ਕੇ ਨਤਮਸਤਕ ਹੋਈਆਂ | ਸੇਵਾਦਾਰਾਂ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਗੁਰੂ ਜੀ ਦਾ ਲੰਗਰ ਅਟੁੱਟ ਵਰਤਾਇਆ | ਇਸ ਤਰ੍ਹਾਂ ਹੀ ਬੀਜਾ, ਅਜਲੋਦ, ਜਸਪਾਲੋਂ, ਬੰਬ, ਜਟਾਣਾਂ, ਘੁੰਗਰਾਲੀ, ਗੱਗੜ ਮਾਜਰਾ, ਕਿਸ਼ਨਗੜ੍ਹ, ਬਗ਼ਲੀ ਕਲਾਂ, ਕੋਟ, ਹਰਬੰਸਪੁਰਾ, ਦਹੇੜੂ, ਰੂਪਾ, ਬਗਲੀ ਖ਼ੁਰਦ, ਭੌਰਲਾ, ਚਾਵਾ, ਰੁਪਾਲੋਂ, ਸੁਲਤਾਨਪੁਰ, ਆਦਿ ਨਗਰਾਂ 'ਚ ਵੀ ਸੰਗਰਾਂਦ ਦੇ ਦਿਹਾੜੇ ਬੜੀ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਮਨਾਏ ਗਏ |
ਪਿਛਲੀ ਖ਼ਬਰ ਰਾਜਿੰਦਰ ਸਿੰਘ ਰਾਏ ਦਾ ਜੱਦੀ ਪਿੰਡ ਲਸਾੜਾ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਆਮਦਨ ਵਧਾਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਤਨਖ਼ਾਹਾਂ ਦੇਣ ਤੋਂ ਵੀ ਔਖੀ- ਗਿੱਲ ਬੇਰਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।