ਸਾਹਨੇਵਾਲ, 16 ਜੂਨ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ, ਭਾਈ ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਨਕਸਰ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੰੂ ਨਿਹਾਲ ਕੀਤਾ | ਕਥਾ ਵਾਚਕ ਭਾਈ ਵਿਰਸਾ ਸਿੰਘ ਅਤੇ ਕਥਾ ਵਾਚਕ ਭਾਈ ਬੇਅੰਤ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੰੂ ਗੁਰ ਇਤਿਹਾਸ ਸੁਣਾਇਆ ਗਿਆ | ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ, ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ ਦੀਪਾ ਆਦਿ ਦਾ ਯੋਗਦਾਨ ਰਿਹਾ |