15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਚਹਿਲ ਤੇ ਸ਼ੇਰੀ ਨੇ ਲੁਧਿਆਣਾ ਵਿਖੇ ਕਾਂਗਰਸ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 17-06-2025

ਸਾਹਨੇਵਾਲ, 16 ਜੂਨ (ਹਨੀ ਚਾਠਲੀ)-ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ 'ਚ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਡੀ ਲੀਡ ਪ੍ਰਾਪਤ ਕਰ ਕੇ ਜਿੱਤ ਪ੍ਰਾਪਤ ਕਰਨਗੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਅਵਤਾਰ ਸਿੰਘ ਚਹਿਲ ਅਤੇ ਓ.ਬੀ.ਸੀ ਬਲਾਕ-1 ਸਾਹਨੇਵਾਲ ਕਾਂਗਰਸ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਸ਼ੇਰੀ ਨੇ ਲੁਧਿਆਣਾ ਵਿਖੇ ਪਹੁੰਚ ਕੇ ਵਿਧਾਇਕ ਪ੍ਰਗਟ ਸਿੰਘ ਅਤੇ ਅਮੇਠੀ ਤੋਂ ਪਾਰਲੀਮੈਂਟ ਮੈਂਬਰ ਕਿਸ਼ੋਰੀ ਲਾਲ ਦੇ ਨਾਲ ਘਰ ਘਰ ਜਾ ਕੇ ਲੋਕਾਂ ਨੰੂ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਅਪੀਲ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਚਹਿਲ ਤੇ ਸ਼ੇਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਉਦਾਸ ਹੋ ਚੱੁਕੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੰੂ ਝਟਕਾ ਦੇਣ ਲਈ ਲੋਕ ਹੁਣ ਕਾਂਗਰਸ ਪਾਰਟੀ ਦੇ ਉਮੀਦਵਾਰ ਨੰੂ ਜਿਤਾਉਣ ਦਾ ਮਨ ਬਣਾ ਚੱੁਕੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ ਤੇ ਰੋਜ਼ਾਨਾ ਹੀ ਨੌਜਵਾਨ ਨਸ਼ੇ ਕਾਰਨ ਮਰ ਰਹੇ ਹਨ | ਚਹਿਲ ਤੇ ਸ਼ੇਰੀ ਨੇ ਕਿਹਾ ਕਿ ਝੂਠ ਦੇ ਸਹਾਰੇ ਬਣੀ ਆਪ ਸਰਕਾਰ ਨੰੂ ਚਲਦਾ ਕਰਨ ਲਈ ਪੰਜਾਬ ਦੇ ਲੋਕ ਤਿਆਰ ਬੈਠੇ ਹਨ | ਇਸ ਮੌਕੇ ਚਹਿਲ ਤੇ ਸ਼ੇਰੀ ਨੇ ਲੋਕਾਂ ਨੰੂ ਅਪੀਲ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਆਪਣੀ ਇਕ ਇਕ ਕੀਮਤੀ ਵੋਟ ਪਾ ਕੇ ਭਾਰਤ ਭੂਸ਼ਣ ਆਸ਼ੂ ਨੰੂ ਕਾਮਯਾਬ ਕਰੋ | ਇਸ ਮੌਕੇ ਕੁਲਜੀਤ ਸਿੰਘ ਕੌਂਸਲਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।