15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 17-06-2025
ਖੰਨਾ, 16 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਪਰਗਟ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਲਹੇੜੀ ਚੌਂਕ ਖੰਨਾ ਵਿਖੇ ਮੌਜੂਦ ਸੀ ਇਸ ਦੌਰਾਨ ਇੱਕ ਵਿਅਕਤੀ ਸਰਵਿਸ ਰੋਡ ਤੇ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਪੁਲਿਸ ਦੀ ਆ ਰਹੀ ਗੱਡੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿਚੋਂ ਮੋਮੀ ਕਾਗ਼ਜ਼ ਦੀ ਪਾਈ ਹੋਈ ਲਿਫਾਫੀ ਥੱਲੇ ਧਰਤੀ ਤੇ ਸੁੱਟ ਦਿੱਤੀ ਅਤੇ ਬੜੀ ਤੇਜ਼ੀ ਨਾਲ ਪਿੱਛੇ ਨੂੰ ਭੱਜਣ ਲੱਗਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਦਾ ਪਿੱਛੇ ਕਰਕੇ ਉਸ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰ ਰਿਹਾ, ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਨਾਂਅ ਗੁਰਮੁਖ ਸਿੰਘ ਉਰਫ਼ ਕਾਕਾ ਵਾਸੀ ਕਮਲ ਕਲੋਨੀ ਸਮਰਾਲਾ ਦੱਸਿਆ | ਜਦੋਂ ਪੁਲਿਸ ਨੇ ਥੱਲੇ ਸੁੱਟੀ ਗਈ ਮੋਮੀ ਕਾਗ਼ਜ਼ ਦੇ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 21/61/85 ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਚਹਿਲ ਤੇ ਸ਼ੇਰੀ ਨੇ ਲੁਧਿਆਣਾ ਵਿਖੇ ਕਾਂਗਰਸ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।