15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਆਨੰਦ ਪਰਿਵਾਰ ਵਲੋਂ 51 ਹਜ਼ਾਰ ਰੁਪਏ ਭੇਟ

ਅਜੀਤ ਡੈਸਕ 17-06-2025
ਮਾਛੀਵਾੜਾ ਸਾਹਿਬ, 16 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ 'ਤੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ, ਇੰਦਰਾ ਕਾਲੋਨੀ ਵਿਖੇ ਚੱਲ ਰਹੀ ਕਾਰ ਸੇਵਾ ਲਈ 51,000 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ¢ ਮਾਛੀਵਾੜਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ਕਤੀ ਅਨੰਦ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਪਿਲ ਅਨੰਦ ਗੁਰੂ ਘਰ ਪੁੱਜੇ, ਜਿੱਥੇ ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਇਹ ਰਾਸ਼ੀ ਭੇਂਟ ਕੀਤੀ¢ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਨੇ ਕਿਹਾ ਕਿ ਗੁਰੂ ਘਰ ਵਿਖੇ ਜੋ ਕਾਰ ਸੇਵਾ ਚੱਲ ਰਹੀ ਹੈ, ਉਸ ਵਿਚ ਸਾਨੂੰ ਵੱਧ ਤੋਂ ਵੱਧ ਆਪਣਾ ਦਸਵੰਧ ਕੱਢਣਾ ਚਾਹੀਦਾ ਹੈ¢ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਰਾਸ਼ੀ ਭੇਂਟ ਕਰਨ 'ਤੇ ਆਨੰਦ ਪਰਿਵਾਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਗੁਰਮੁਖ ਸਿੰਘ ਪ੍ਰਧਾਨ, ਸੰਦੀਪ ਸਿੰਘ ਸੀਪਾ, ਤੇਜਪਾਲ ਸਿੰਘ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ ਕਾਲਾ (ਦੋਵੇਂ ਸਾਬਕਾ ਕੌਂਸਲਰ), ਰਾਜਪਾਲ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਨਿਰਭੈ ਸਿੰਘ, ਭਾਗ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ ਜੱਸੀ ਵੀ ਮੌਜੂਦ ਸਨ¢
ਪਿਛਲੀ ਖ਼ਬਰ ਪੁਸਤਕ ਲੋਕ ਅਰਪਣ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਖੰਨਾ ਦੇ ਧਾਰਮਿਕ ਜਥੇ ਨੇ ਸ਼ਾਸਤਰੀ ਦੀ ਅਗਵਾਈ 'ਚ ਹਰਿਦੁਆਰ ਵਿਖੇ ਗੰਗਾ ਇਸ਼ਨਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।