ਦੋਰਾਹਾ, 16 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਮਾਰਕੀਟ ਕਮੇਟੀ ਵਿਖੇ ਨਵੇਂ ਸਕੱਤਰ ਕੰਵਲਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਇੱਥੇ ਤੈਨਾਤ ਸਕੱਤਰ ਗੁਰਜੀਤ ਸਿੰਘ ਦੀ ਬਦਲੀ ਅਮਲੋਹ ਦੀ ਹੋ ਗਈ ਹੈ ਅਤੇ ਉਨ੍ਹਾਂ ਦੀ ਥਾਂ ਕੰਵਲਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਨਵੇਂ ਸਕੱਤਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਬੱਸੀ ਤੋਂ ਬਦਲ ਕੇ ਇੱਥੇ ਆਏ ਹਨ | ਉਨ੍ਹਾਂ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਦਰਿਆ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਅਨਾਜ ਮੰਡੀਆਂ ਬਿਲਾਸਪੁਰ, ਘਲੋਟੀ, ਪਾਇਲ ਧਮੋਟ ਅਤੇ ਦੋਰਾਹਾ ਵਿਚ ਜਿਣਸਾਂ ਦੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ | ਕਿਸਾਨਾਂ, ਆੜ੍ਹਤੀਆਂ ਤੇ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਗੇ | ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਬੂਟਾ ਸਿੰਘ ਰਾਣੋ ਨੇ ਨਵੇਂ ਸਕੱਤਰ ਕੰਵਲਜੀਤ ਸਿੰਘ ਦਾ ਸਨਮਾਨ ਕਰਦਿਆ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ | ਇਸ ਮੌਕੇ ਹਰਪ੍ਰੀਤ ਸਿੰਘ, ਦਵਿੰਦਰ ਸਿੰਘ, ਜਗਰੋਜ ਸਿੰਘ ਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ |