14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪਿੰਡ ਮੁਕੰਦਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 18-06-2025
ਡੇਹਲੋਂ, 17 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮੁਕੰਦਪੁਰ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਦਾ ਜਸ ਪ੍ਰਾਪਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਏ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪਹਿਲੇ ਦਿਨ ਸ਼ਾਮ ਨੂੰ ਭਾਈ ਜਸਵਿੰਦਰ ਸਿੰਘ ਬਿਲਾਸਪੁਰ ਵੱਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਸਮਾਗਮਾਂ ਦੇ ਵਿਚਕਾਰਲੇ ਦਿਨ ਸ਼ਾਮ ਨੂੰ ਗੁਰਦੁਆਰਾ ਰਾੜਾ ਸਾਹਿਬ ਦਾ ਕੀਰਤਨੀ ਜਥਾ ਤਾਂਤੀ ਸਾਜਾਂ ਨਾਲ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗਾਂ ਤੇ ਚੱਲਣ ਦੀ ਪ੍ਰੇਰਿਤ ਕੀਤਾ | ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਭਾਈ ਧਵਨਪ੍ਰੀਤ ਸਿੰਘ ਗੁੱਜਰਵਾਲ ਦੇ ਕੀਰਤਨੀ ਜੱਥੇ ਵਲੋਂ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਗੁਰਬਾਣੀ ਨਾਲ ਜੋੜਿਆ ਉਸਦੇ ਨਾਲ ਹੀ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਅਪੀਲ ਕੀਤੀ | ਤਿੰਨੋ ਦਿਨ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਸਮੇਂ ਮਹਿੰਦਰ ਸਿੰਘ ਪੰਨੂ ਨੇ ਦੱਸਿਆਂ ਕਿ ਗੁਰੂ ਘਰ ਦੀ ਇਮਾਰਤ ਨੂੰ ਸੁੰਦਰ ਬਣਾਉਣ ਲਈ ਪਿਛਲੇ ਸਮੇਂ ਤੋਂ ਅਹਿਮ ਕਾਰਜ ਨਗਰ ਦੇ ਵੱਖ-ਵੱਖ ਮੁਲਕਾਂ ਵਿਚ ਵੱਸਦੇ ਐਨ. ਆਰ. ਆਈ. ਭਰਾਵਾਂ ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਚੱਲ ਰਹੇ ਹਨ | ਇਸ ਸਮੇਂ ਸੇਵਾਦਾਰ ਕਰਨੈਲ ਸਿੰਘ, ਰਣਜੋਧ ਸਿੰਘ, ਮਹਿੰਦਰ ਸਿੰਘ ਪੰਨੂ, ਗੋਗੀ ਮਹੰਤ, ਕਰਮਜੀਤ ਸਿੰਘ, ਪ੍ਰੋ: ਬਲਵਿੰਦਰ ਸਿੰਘ ਬੈਂਸ, ਮੋਹਣ ਸਿੰਘ ਬੈਂਸ, ਲੱਕੀ ਪੰਨੂ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰਾਂ ਵਲੋਂ ਸੇਵਾ ਨਿਭਾਈ ਗਈ |

ਪਿਛਲੀ ਖ਼ਬਰ ਜ਼ਬਰਦਸਤ ਬਰਸਾਤ ਨਾਲ ਖੰਨਾ ਹੋਇਆ ਜਲਥਲ, ਗਰਮੀ ਤੋਂ ਮਿਲੀ ਰਾਹਤ <br/> ਅਗਲੀ ਖ਼ਬਰ ਭਾਜਪਾ ਨੇਤਾ ਨੇ ਖੰਨਾ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ ਦੇ ਕੁੱਝ ਮੌਜੂਦਾ ਅਤੇ ਸਾਬਕਾ ਅਹੁਦੇਦਾਰਾਂ 'ਤੇ ਲਾਏ ਗੰਭੀਰ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।