ਖੰਨਾ, 17 ਜੂਨ (ਮਨਜੀਤ ਸਿੰਘ ਧੀਮਾਨ)-ਐਸ. ਐਸ. ਪੀ. ਖੰਨਾ ਡਾਕਟਰ ਜੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਐਸ. ਪੀ. ਹੈੱਡ ਕੁਆਰਟਰ ਹਰਪਿੰਦਰ ਕੌਰ ਨੇ ਰਾਤ ਸਮੇਂ ਸੁਰੱਖਿਆ ਨੂੰ ਲੈ ਕੇ ਵੱਖ ਵੱਖ ਥਾਣਿਆਂ ਤੇ ਪੀ. ਸੀ. ਆਰ. ਮੁਲਾਜ਼ਮਾਂ ਦੇ ਕੰਮ ਕਾਜ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ ਗਈਆਂ ਅਤੇ ਕਿਹਾ ਕਿ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ | ਇਸ ਮੌਕੇ ਡੀ. ਐਸ. ਪੀ. ਨੇ ਕਿਹਾ ਕਿ ਖੰਨਾ ਪੁਲਿਸ ਸੁਰੱਖਿਆ ਨੂੰ ਲੈ ਕੇ ਪੂਰੀ ਤਰਾਂ ਮੁਸਤੈਦ ਹੈ | ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸਹਾਇਤਾ ਲਈ 24 ਘੰਟੇ ਬਚਨ ਵੱਧ ਹੈ |