ਸਮਰਾਲਾ, 18 ਜੂਨ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਮਰਾਲਾ ਵਿਚ ਤੜਕਸਾਰ ਤੇਜ ਬਾਰਸ਼ ਨੇ ਜਿੱਥੇ ਕਿ ਵੱਧ ਰਹੇ ਤਾਪਮਾਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਦਿੱਤੀ, ਉੱਥੇ ਹੀ ਮੀਹ ਦੇ ਪਾਣੀ ਨੇ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵੀ ਖੜੀਆਂ ਕਰ ਦਿੱਤੀਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪਾਣੀ ਜਮਾਂ ਹੋਣ ਕਾਰਨ ਲੋਕਾਂ ਵਿਚ ਪ੍ਰੇਸ਼ਾਨੀ ਦਾ ਸਬੱਬ ਬਣਿਆ ਰਿਹਾ | ਜਿਸ ਕਾਰਨ ਦੁਕਾਨਦਾਰਾਂ ਨੂੰ ਅਤੇ ਮੁਹੱਲਾ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਲਈ ਕੋਈ ਨਵੀਂ ਗੱਲ ਨਹੀਂ ਪਿਛਲੇ 25 ਤੋਂ 30 ਸਾਲਾਂ ਤੋਂ ਇਸ ਮੁਸੀਬਤ ਨਾਲ ਜੂਝ ਰਹੇ ਹਨ | ਉਨ੍ਹਾਂ ਦੀ ਦੁਕਾਨ ਦੇ ਬਾਹਰ ਖੜੇ ਪਾਣੀ ਕਾਰਣ ਉਨ੍ਹਾਂ ਦੀ ਦੁਕਾਨਦਾਰੀ ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ | ਉੱਥੇ ਹੀ ਕਈ ਮਹੱਲਿਆਂ ਵਿਚ ਪਾਣੀ ਖੜਨ ਨਾਲ ਮੁਹੱਲਾ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬਰਸਾਤੀ ਪਾਣੀ ਕਾਰਣ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਟੋਭੇ ਦੀ ਸਫ਼ਾਈ ਨਹੀਂ ਹੁੰਦੀ ਤਦ ਤੱਕ ਇਸ ਬਰਸਾਤੀ ਪਾਣੀ ਦਾ ਕੋਈ ਵੀ ਹੱਲ ਨਹੀਂ ਹੋਵੇਗਾ | ਉੱਥੇ ਹੀ ਜਦੋਂ ਦੂਜੇ ਪਾਸੇ ਨਗਰ ਕੌਂਸਲ ਦੇ ਦਫ਼ਤਰ ਜਾ ਕੇ ਮੀਡੀਆ ਦੀ ਟੀਮ ਪਹੁੰਚੀ ਤਾਂ ਦੇਖਿਆ ਨਗਰ ਕੌਂਸਲ ਦਾ ਦਫ਼ਤਰ ਵੀ ਬਰਸਾਤ ਦੇ ਪਾਣੀ ਨਾਲ ਭਰਿਆ ਹੋਇਆ ਨਜ਼ਰ ਆਇਆ | ਨਗਰ ਕੌਂਸਲ ਦੇ ਈਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 50% ਸ਼ਹਿਰ ਵਾਸੀਆਂ ਨੂੰ ਸੀਵਰੇਜ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ | ਸਮਰਾਲਾ ਸ਼ਹਿਰ ਦਾ ਸ਼ੁਰੂ ਤੋਂ ਹੀ ਸੀਵਰੇਜ ਠੀਕ ਢੰਗ ਨਾਲ ਨਹੀਂ ਪਾਇਆ ਗਿਆ | ਜਿਸ ਕਾਰਨ ਹੁਣ ਵੀ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਆ ਰਹੀਆ ਹਨ | ਨਗਰ ਕੌਂਸਲ ਅੰਦਰ ਪਾਣੀ ਆਉਣ ਦੇ ਸਵਾਲ ਤੇ ਈ. ਓ. ਨੇ ਜਵਾਬ ਦਿੱਤਾ ਕਿ ਕਈ ਏਰੀਏ ਸ਼ੁਰੂ ਤੋਂ ਹੀ ਨੀਵੇਂ ਹਨ,