ਮਾਛੀਵਾੜਾ ਸਾਹਿਬ, 18 ਜੂਨ (ਰਾਜਦੀਪ ਸਿੰਘ ਅਲਬੇਲਾ)-ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮੱਦੇਨਜ਼ਰ ਕਿਸਾਨ ਆਗੂ ਸੁਖਵਿੰਦਰ ਸਿੰਘ ਭੱਟੀਆਂ ਵਲੋਂ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਪੌਦੇ ਲਗਾਏ ਗਏ¢ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਭੱਟੀਆਂ ਨੇ ਦੱਸਿਆ ਕਿ ਬਲੀਬੇਗ ਬਸਤੀ ਨੇੜੇ ਨਗਰ ਕੌਂਸਲ ਦੀ ਖਾਲੀ ਪਈ ਜਗ੍ਹਾ ਵਿਚ ਇਹ ਪੌਦੇ ਲਗਾਏ ਗਏ ਹਨ ਤਾਂ ਜੋ ਸ਼ਹਿਰ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ¢ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਵਲੋਂ ਬੂਟੇ ਲਗਾਉਣ ਵਿਚ ਭਰਪੂਰ ਸਹਿਯੋਗ ਦਿੱਤਾ¢ ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਪਵਾਤ, ਗੁਰਜੀਤ ਸਿੰਘ ਮੰਡ, ਜਸਪਿੰਦਰ ਸਿੰਘ ਧੁੱਲੇਵਾਲ, ਸ਼ਿਵ ਕੁਮਾਰ, ਰਾਜਵੰਤ ਸਿੰਘ ਗਿੱਲ, ਗੁਰਤੇਜ ਸਿੰਘ ਢਿੱਲੋਂ, ਅਵਰਾਜ ਸਿੰਘ ਗਿੱਲ, ਇੰਸਪੈਕਟਰ ਸੁਖਦੇਵ ਸਿੰਘ ਬਿੱਟੂ, ਸੁਪਰਵਾਈਜ਼ਰ ਜਸਵੀਰ ਸਿੰਘ ਵੀ ਮੌਜੂਦ ਸਨ¢