07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਚੋਰ ਗਰੋਹ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ 8 ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ

ਅਜੀਤ ਡੈਸਕ 20-06-2025
ਮਾਛੀਵਾੜਾ ਸਾਹਿਬ, 19 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਇੱਕ ਮੋਟਰਸਾਈਕਲ ਚੋਰ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 8 ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ ਕਰ ਲਈ ਹੈ¢ ਅੱਜ ਪੈੱ੍ਰਸ ਕਾਨਫ਼ਰੰਸ ਦੌਰਾਨ ਐੱਸ. ਐੱਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਪ੍ਰਗਟ ਸਿੰਘ ਉਰਫ਼ ਕਾਲਾ ਵਾਸੀ ਭੱਟੀਆਂ, ਪ੍ਰਦੀਪ ਸਿੰਘ ਉਰਫ਼ ਦੀਪਾ ਵਾਸੀ ਟਾਂਡਾ ਕੁਸ਼ਲ ਸਿੰਘ ਵਜੋਂ ਹੋਈ ਹੈ | ਜਦਕਿ ਇਨ੍ਹਾਂ ਵਿਚ ਇੱਕ ਨਾਬਾਲਗ ਲੜਕਾ ਸ਼ਾਮਲ ਹੈ¢ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜਯੋਤੀ ਯਾਦਵ, ਐੱਸ. ਪੀ. ਡੀ. ਪਵਨਜੀਤ, ਡੀ. ਐੱਸ. ਪੀ. ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ¢ ਸਹਾਇਕ ਥਾਣੇਦਾਰ ਪਵਨਜੀਤ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਾਛੀਵਾੜਾ-ਕੁਹਾੜਾ ਰੋਡ 'ਤੇ ਪ੍ਰਗਟ ਸਿੰਘ ਤੇ ਉਸ ਦੇ ਸਾਥੀ ਚੋਰੀ ਦੇ ਮੋਟਰਸਾਈਕਲਾਂ ਸਮੇਤ ਆ ਰਹੇ ਹਨ¢ ਪੁਲਿਸ ਵਲੋਂ ਤੁਰੰਤ ਕਪੂਰ ਪੈਲੇਸ ਨੇੜੇ ਨਾਕਾਬੰਦੀ ਕਰ ਜਾਂਚ ਲਈ ਰੋਕਿਆ ਗਿਆ ਤਾਂ ਪ੍ਰਗਟ ਸਿੰਘ ਕਾਲਾ ਤੇ ਉਸ ਨਾਲ ਨਾਬਾਲਗ ਲੜਕੇ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ | ਜਦਕਿ ਉਨ੍ਹਾਂ ਦਾ ਇੱਕ ਹੋਰ ਸਾਥੀ ਮੇਜਰ ਸਿੰਘ ਵਾਸੀ ਭਮਾਂ ਕਲਾਂ ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਲੈ ਫ਼ਰਾਰ ਹੋ ਗਿਆ¢ ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪ੍ਰਗਟ ਸਿੰਘ ਨੇ ਦੱਸਿਆ ਕਿ ਚੋਰੀ ਦੀਆਂ ਘਟਨਾਵਾਂ ਵਿਚ ਪ੍ਰਦੀਪ ਸਿੰਘ ਉਰਫ਼ ਦੀਪਾ ਵੀ ਸ਼ਾਮਲ ਹੈ, ਜਿਸ ਨੂੰ ਨਾਮਜ਼ਦ ਕਰ ਕੇ ਗਿ੍ਫ਼ਤਾਰ ਕਰ ਲਿਆ ਗਿਆ¢ ਥਾਣਾ ਮੁਖੀ ਨੇ ਦੱਸਿਆ ਕਿ ਚੋਰ ਗਿਰੋਹ ਵਿਚ ਨਾਬਾਲਗ ਲੜਕਾ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ, ਜਿਸ ਨੂੰ ਬਾਕੀ ਮੈਂਬਰ ਰੇਕੀ ਕਰ ਕੇ ਭੇਜਦੇ ਸਨ¢ ਫਿਲਹਾਲ ਚੋਰੀ ਦੇ 8 ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ ਕਰ ਲਈ ਹੈ ਅਤੇ ਚੋਰ ਗਿਰੋਹ ਦੇ ਮੈਂਬਰ ਪ੍ਰਵਾਸੀ ਮਜ਼ਦੂਰਾਂ ਨੂੰ ਮਹਿੰਗੇ ਭਾਅ ਦਾ ਮੋਟਰਸਾਈਕਲ ਕੇਵਲ 5 ਤੋਂ 10 ਹਜ਼ਾਰ ਰੁਪਏ ਘੱਟ ਭਾਅ 'ਤੇ ਵੇਚ ਦਿੰਦੇ ਸਨ¢ ਉਨ੍ਹਾਂ ਕਿਹਾ ਕਿ ਪੁੱਛਗਿੱਛ ਜਾਰੀ ਹੈ ਅਤੇ ਚੋਰੀ ਦੀਆਂ ਹੋਰ ਘਟਨਾਵਾਂ ਦਾ ਖ਼ੁਲਾਸਾ ਵੀ ਹੋ ਸਕਦਾ ਹੈ¢ ਥਾਣਾ ਮੁਖੀ ਨੇ ਦੱਸਿਆ ਕਿ ਚੋਰ ਗਿਰੋਹ ਦਾ ਮੈਂਬਰ ਪ੍ਰਗਟ ਸਿੰਘ 'ਤੇ ਪਹਿਲਾਂ ਵੀ ਚੋਰੀ ਤੇ ਨਸ਼ਿਆਂ ਦੇ ਕਰੀਬ 3 ਮਾਮਲੇ ਦਰਜ ਹਨ¢ ਥਾਣਾ ਮੁਖੀ ਨੇ ਕਿਹਾ ਕਿ ਗਿਰੋਹ ਦਾ ਚੌਥਾ ਮੈਂਬਰ ਮੇਜਰ ਸਿੰਘ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ¢ ਥਾਣਾ ਮੁਖੀ ਅਨੁਸਾਰ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ 9 ਚੋਰੀ ਦੇ ਮੋਟਰਸਾਈਕਲ ਬਰਾਮਦ ਕਰ ਲਏ ਹਨ ਅਤੇ ਹੋਰ ਵੀ ਚੋਰੀ ਦੇ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ¢ ਇਸ ਮੌਕੇ ਕਰਨੈਲ ਸਿੰਘ, ਅਮਰਜੀਤ ਸਿੰਘ (ਦੋਵੇਂ ਸਹਾਇਕ ਥਾਣੇਦਾਰ), ਮੁਨਸ਼ੀ ਸੁਖਦੀਪ ਸਿੰਘ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਜਗਦੇਵ ਸਿੰਘ ਵੀ ਮੌਜੂਦ ਸਨ¢
ਪਿਛਲੀ ਖ਼ਬਰ ਦੋਰਾਹਾ ਵਿਚ ਦੋ ਮੋਟਰਸਾਈਕਲ ਸਵਾਰ ਇਕ ਦੁਕਾਨਦਾਰ ਦੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਅਗਲੀ ਖ਼ਬਰ ਸ੍ਰੀ ਜਗਨਨਾਥ ਰੱਥ ਯਾਤਰਾ ਮੰਤਰੀ ਸੌਂਦ ਹੋਣਗੇ ਮੁੱਖ ਮਹਿਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।