08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸਾਹਨੇਵਾਲ ਸਬ-ਤਹਿਸੀਲ ਤੇ ਸੇਵਾ ਕੇਂਦਰ ਦਾ ਦੌਰਾ

ਅਜੀਤ ਡੈਸਕ 20-06-2025
ਸਾਹਨੇਵਾਲ, 19 ਜੂਨ (ਅਮਰਜੀਤ ਸਿੰਘ ਮੰਗਲੀ)-ਸੂਬੇ ਨੂੰ ਭਿ੍ਸ਼ਟਾਚਾਰ ਤੋਂ ਮੁਕੰਮਲ ਤੌਰ 'ਤੇ ਮੁਕਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭਿ੍ਸ਼ਟ ਅਨਸਰਾਂ ਦੇ ਖ਼ਿਲਾਫ਼ ਸਰਕਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ¢ ਇਹ ਸ਼ਬਦਾਂ ਦਾ ਪ੍ਰਗਟਾਵਾ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਸਾਹਨੇਵਾਲ ਦਾ ਅਚਨਚੇਤੀ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕੀਤੇ ਗਏ¢ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਿ੍ਸ਼ਟਾਚਾਰ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ ਅਤੇ ਹੁਣ ਤੱਕ ਇਸ ਉੱਪਰ ਹਾਸਲ ਹੋਈਆਂ ਸ਼ਿਕਾਇਤਾਂ ਦੇ ਆਧਾਰ ਉੱਤੇ ਭਿ੍ਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਵੀ ਜਾ ਚੁੱਕੀ ਹੈ¢ ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ¢ ਅਜਿਹੇ ਰਿਸ਼ਵਤਖ਼ੋਰਾਂ ਦੇ ਖ਼ਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ¢ ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭਿ੍ਸ਼ਟਾਚਾਰ ਤੋਂ ਮੁਕੰਮਲ ਤੌਰ 'ਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ¢ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਵਿਭਾਗਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ¢ ਉਨ੍ਹਾਂ ਕਿਹਾ ਕਿ 70 ਸਾਲਾਂ ਦੀ ਉਲਝੀ ਹੋਈ ਤਾਣੀ ਨੂੰ ਠੀਕ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਕੁੱਝ ਸਮੇਂ ਬਾਅਦ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ¢ ਇਸ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਦੌਰਾ ਕਰ ਕੇ ਮੁਲਾਜ਼ਮਾਂ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ¢
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਸਿਟੀ ਲੇਡੀਜ਼ ਕਲੱਬ ਵਲੋਂ ਵਿਸ਼ੇਸ਼ ਪ੍ਰੋਗਰਾਮ ਅਗਲੀ ਖ਼ਬਰ ਸਾਹਨੇਵਾਲ ਵਿਖੇ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫਤ ਜਾਂਚ ਕੈਂਪ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।