15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਬੁਆਣੀ ਵਿਚ ਮਲੇਰੀਆ ਸੰਬੰਧੀ ਜਾਗਰੂਕਤਾ ਕੈਂਪ

ਅਜੀਤ ਡੈਸਕ 21-06-2025
ਦੋਰਾਹਾ, 20 ਜੂਨ (ਪੱਤਰ ਪ੍ਰੇਰਕ)-ਸਿਵਲ ਸਰਜਨ ਲੁਧਿਆਣਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਪਾਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰੀਆ ਜਾਗਰੂਕਤਾ ਕੈਂਪ ਪਿੰਡ ਬੁਆਣੀ ਵਿਖੇ ਸਿਹਤ ਇੰਸਪੈਕਟਰ ਕਮਲਜੀਤ ਸਿੰਘ ਵਲੋਂ ਲਗਾਇਆ ਗਿਆ | ਸਤਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਇਹ ਬੁਖ਼ਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਹ ਮੱਛਰ ਖੜ੍ਹੇ ਪਾਣੀ ਉੱਪਰ ਪਲਦਾ ਹੈ | ਕੈਂਪ ਵਿਚ ਤਪਿੰਦਰ ਕੌਰ, ਜਸਪ੍ਰੀਤ ਕੌਰ ਮਲਟੀਪਰਪਜ਼ ਹੈਲਥ ਵਰਕਰ, ਸੁਖਵਿੰਦਰ ਕੌਰ ਸੀ. ਐੱਚ.ਓ., ਨੀਲਮ ਰਾਣੀ ਆਸ਼ਾ ਫੈਸੀਲੇਟਰ, ਜਸਪ੍ਰੀਤ ਕੌਰ ਆਸ਼ਾ ਵਰਕਰ ਅਤੇ ਨਗਰ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਮਲੌਦ 'ਚ ਚੱਲਿਆ ਪੀਲਾ ਪੰਜਾ ਪੁਲਿਸ ਅਤੇ ਨਗਰ ਪੰਚਾਇਤ ਨੇ ਢਾਹਿਆ ਘਰ ਅਗਲੀ ਖ਼ਬਰ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ, ਲੋਕਾਂ 'ਚ ਸਹਿਮ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।