ਦੋਰਾਹਾ, 21 ਜੂਨ (ਮਨਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਗੁਰਦੁਆਰਾ ਅਰਦਾਸਪੁਰਾ ਸਾਹਿਬ ਪਿੰਡ ਕੱਦੋਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਸਮਾਗਮ ਦੀ ਸੰਪੂਰਨਤਾ ਮੌਕੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ | ਸਮਾਗਮ ਵਿਚ ਪੁੱਜੇ ਸਮਾਜ ਸੇਵੀ ਗੁਰਦੀਪ ਸਿੰਘ ਅੜੈ੍ਹਚਾਂ ਦਾ ਦਸਤਾਰ ਮੁਕਾਬਲਿਆਂ ਵਿਚ ਪਾਏ ਯੋਗਦਾਨ ਕਰਕੇ ਬਾਬਾ ਹਰਨੇਕ ਸਿੰਘ ਨੇਕੀ, ਬਾਬਾ ਜਸਵਿੰਦਰ ਸਿੰਘ ਬਿਲਾਸਪੁਰ, ਹੈੱਡ ਗ੍ਰੰਥੀ ਪਰਗਟ ਸਿੰਘ, ਸਤਨਾਮ ਸਿੰਘ, ਸੁਰਿੰਦਰਪਾਲ ਸਿੰਘ, ਭਜਨ ਸਿੰਘ, ਅਵਤਾਰ ਸਿੰਘ ਤਾਰਾ, ਦਲਜੀਤ ਸਿੰਘ ਪੱਪੀ, ਅਮਨਦੀਪ ਸਿੰਘ ਕੱਦੋਂ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਗੁਰਦੀਪ ਸਿੰਘ ਅੜੈ੍ਹਚਾਂ ਨੇ ਕਿਹਾ ਕਿ ਦਸਤਾਰ ਮਨੁੱਖ ਨੂੰ ਸਿੱਖ ਧਰਮ ਦੇ ਜ਼ਾਬਤੇ ਵਿਚ ਰੱਖਣ ਦਾ ਦਸਤਾਵੇਜ਼ ਵੀ ਹੈ |