ਬੀਜਾ, 21 ਜੂਨ (ਅਵਤਾਰ ਸਿੰਘ ਜੰਟੀ ਮਾਨ)-ਜਲੰਧਰ ਤੋਂ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਦਰਸ਼ਨ ਦੀਦਾਰੇ ਕੀਤੇ | ਗੁਰਦੁਆਰਾ ਮੰਜੀ ਸਾਹਿਬ ਦੇ ਪ੍ਰਬੰਧਕਾਂ ਸ੍ਰੀ ਹਜ਼ੂਰ ਸਾਹਿਬ ਦੀ ਜਾਣ ਵਾਲੇ ਜਥੇ ਦੇ ਮੁਖੀ ਹਰਜੀਤ ਸਿੰਘ ਬੱਬੂ ਅਤੇ ਹੋਰ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜਥੇ ਦੇ ਮੁਖੀ ਹਰਜੀਤ ਸਿੰਘ ਬੱਬੂ ਨੇ ਦੱਸਿਆ ਕਿ ਪਿਛਲੇ 12 ਸਾਲਾਂ ਤੋਂ ਹਰੇਕ ਮਹੀਨੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਰਹਿੰਦੇ ਹਨ | ਅੱਜ ਸੰਗਤਾਂ ਨੂੰ ਗੁਰਦੁਆਰਾ ਮੰਜੀ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਏ ਗਏ | ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਗੁਰਚਰਨ ਸਿੰਘ ਨੰਦੀ ਮੰਡਿਆਲਾ ਕਲਾਂ ਵਲੋਂ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਆਈ ਬੱਸ ਨੂੰ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਕੀਤਾ ਗਿਆ | ਇਸ ਮੌਕੇ 'ਤੇ ਜਸਪਾਲ ਸਿੰਘ ਪੂਰਬਾ, ਰਜਿੰਦਰ ਸਿੰਘ ਕੋਟ ਪਨੈਚ, ਕੇਵਲ ਸਿੰਘ ਅਲੀਪੁਰ, ਰਣਜੀਤ ਸਿੰਘ ਪਾਇਲ, ਜਸਵੀਰ ਸਿੰਘ ਘੁੰਗਰਾਲੀ, ਗੁਰਦੀਪ ਸਿੰਘ ਈਸੜੂ ਆਦਿ ਹਾਜ਼ਰ ਸਨ |