29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਦੇ ਬੱਚਿਆਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 23-06-2025
ਭੂੰਦੜੀ, 22 ਜੂਨ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਵਿਸ਼ੇਸ਼ ਉਤਸਵ ਨੂੰ ਮਨਾਇਆ ਗਿਆ | ਬੱਚਿਆਂ ਨੇ ਯੋਗ ਆਸਨਾਂ ਦੇ ਵੀਡੀਓ ਅਤੇ ਫੋਟੋਆਂ ਆਪਣੇ ਅਧਿਆਪਕਾਂ ਨੂੰ ਭੇਜੇ, ਜੋ ਕਿ ਸੋਸ਼ਲ ਮੀਡੀਆ ਅਤੇ ਸਕੂਲ ਦੇ ਡਿਜੀਟਲ ਪਲੇਟਫਾਰਮਾਂ 'ਤੇ ਵੀ ਸਾਂਝੇ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਯੋਗ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਸਾਡੀ ਸੰਸਾਰਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਤੰਦਰੁਸਤ ਅਤੇ ਸਿਹਤ ਪ੍ਰਤੀ ਜਾਗਰੂਕ ਬਣਾਈਏ | ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਇੰਦਰਜੀਤ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਵੀ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਆ |
ਪਿਛਲੀ ਖ਼ਬਰ ਜਗਰਾਓਾ ਵਿਚ ਕੰਨਾਂ ਦਾ ਫ਼੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ 'ਆਪ' ਸਰਕਾਰ ਦੇ ਕਿਸਾਨਾਂ ਪ੍ਰਤੀ ਘਟੀਆ ਰਵੱਈਏ ਕਾਰਨ ਦਾਣਾ ਮੰਡੀਆਂ 'ਚ ਆਰਥਿਕ ਸ਼ੋਸ਼ਣ ਦਾ ਬੋਲਬਾਲਾ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।