ਭੰੂਦੜੀ, 22 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਤਲਵਾੜਾ ਵਿਖੇ ਸਥਿਤ ਪੀਰ ਬਾਬਾ ਸ਼ਾਹ ਕਤਾਲ, ਜੋਗੀ ਪੀਰ ਦੀ ਮਜਾਰ 'ਤੇ ਗ੍ਰਾਮ ਪੰਚਾਇਤ, ਮੇਲਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਪੀਰਾਂ ਦੇ ਦਰਬਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਮੁੱਖ ਸੇਵਾਦਾਰ ਬਾਬਾ ਮੁਖਤਿਆਰ ਸਿੰਘ, ਸਰਪੰਚ ਬਲਜਿੰਦਰ ਸਿੰਘ ਤਲਵਾੜਾ, ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ ਗਿੱਲ, ਪ੍ਰਧਾਨ ਗੁਰਬਖਸ਼ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਤਲਵਾੜਾ, ਪ੍ਰਧਾਨ ਸੁਖਰਾਜ ਸਿੰਘ ਰਾਜੂ, ਮੀਤ ਪ੍ਰੋ: ਮਹਿੰਦਰ ਸਿੰਘ, ਜੱਸਾ ਸਿੰਘ ਗਿੱਲ, ਗਰੀਬ ਦਾਸ, ਲਾਡੀ, ਜਗਰਾਜ ਸਿੰਘ, ਸੋਨੀ, ਹਰਜਿੰਦਰ ਸਿੰਘ ਆਦਿ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਪੀਰਾਂ ਦੇ ਦਰਬਾਰ 'ਤੇ ਹਾਜ਼ਰੀ ਭਰੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕਾਂਗਰਸ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਆਮ ਆਦਮੀ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲਨੈਨ ਸਿੰਘ ਕੰਗ ਨੇ ਭਾਰੀ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਸਾਨੂੰ ਆਪਸੀ ਪਿਆਰ ਦੀ ਸੇਧ ਦਿੰਦੇ ਹਨ ਅਤੇ ਨਸ਼ਿਆਂ ਤੋਂ ਕੋਹਾਂ ਦੂਰ ਰਹਿ ਕੇ ਸਾਨੂੰ ਆਪਣੇ ਵਡੇਰਿਆਂ ਦੇ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਡਾ: ਕੰਗ ਨੇ ਪਿੰਡ ਦੇ ਵਿਕਾਸ ਵਾਸਤੇ 3 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਸਟੇਜ਼ ਸੈਕਟਰੀ ਦੀ ਭੂਮਿਕਾ ਲੱਕੀ ਢੱਟ ਨੇ ਬਾਖੂਬੀ ਢੰਗ ਨਾਲ ਨਿਭਾਈ | ਇਸ ਮੌਕੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਕਰਵਾਏ ਸੱਭਿਆਚਾਰਕ ਮੇਲੇ ਵਿਚ ਦਰਜਨਾਂ ਨਾਮਵਰ ਗਾਇਕ ਜੋੜੀਆਂ ਜਿੰਨ੍ਹਾਂ ਵਿਚ ਗਾਇਕ ਮਹਿਕਦੀਪ ਜਗਰਾਉਂ, ਗਾਇਕ ਕਸ਼ਮੀਰਾ ਬਾਦਲ, ਮੇਵਾ ਸਿੰਘ ਅਣਜਾਣ, ਪਿੰਕੀ ਧਾਲੀਵਾਲ ਆਦਿ ਕਲਾਕਾਰਾਂ ਨੇ ਹਾਜ਼ਰੀ ਲਗਵਾਈ, ਇਸੇ ਪਿੰਡ ਜੰਮਪਲ ਵਿਜੈ ਹਾਂਸ ਅਤੇ ਮਿਸ ਪਿ੍ਆ ਸਕੂਨ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ ਅਤੇ ਦਰਸ਼ਕਾਂ ਨੇ ਨੋਟਾਂ ਦਾ ਮੀਂਹ ਵਰ੍ਹਾ ਦਿੱਤਾ | ਅੰਤ ਵਿਚ ਪ੍ਰਸਿੱਧ ਗਾਇਕ ਜੋੜੀ ਦੀਪ ਢਿੱਲੋਂ ਤੇ ਬੀਬਾ ਜੈਸਮੀਨ ਜੱਸੀ ਨੇ ਖੂਬ ਰੰਗ ਬੰਨਿ੍ਹਆਂ ਅਤੇ ਦਰਸ਼ਕਾਂ ਨੂੰ ਨਵੇਂ-ਪੁਰਾਣੇ ਗੀਤ ਸੁਣਾ ਕੇ ਕੀਲੀ ਰੱਖਿਆ, ਫਿਰ ਵਾਰੀ ਆਈ ਮਹੰਤਾਂ ਦੀ ਜਿਸ ਨੇ ਕੋਰੀਓਗ੍ਰਾਫ਼ੀਆਂ ਨਾਲ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਤੇਜਿੰਦਰ ਸਿੰਘ ਗਿੱਲ, ਰਣਜੀਤ ਸਿੰਘ, ਸਤਨਾਮ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਮਹਿੰਦਰ ਸਿੰਘ ਪੰਚ, ਸੁਰਮੁੱਖ ਸਿੰਘ ਪੰਚ, ਬੇਅੰਤ ਸਿੰਘ ਪੰਚ, ਗੁਰਨਾਮ ਸਿੰਘ, ਮੰਗਲ ਸਿੰਘ, ਸੁਖਚੈਨ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਨੰਬਰਦਾਰ ਰੇਸ਼ਮ ਸਿੰਘ, ਪਿ੍ਤਪਾਲ ਸਿੰਘ, ਗੁਰਦੀਪ ਸਿੰਘ, ਗੁਰਦੀਪ ਸਿੰਘ, ਪ੍ਰਧਾਨ ਮਲਕੀਤ ਸਿੰਘ, ਦਲੀਪ ਸਿੰਘ ਪੰਚ, ਨੰਬਰਦਾਰ ਰੇਸ਼ਮ ਸਿੰਘ, ਜਸਵਿੰਦਰ ਸਿੰਘ ਪੰਚ, ਚਰਨਜੀਤ ਸਿੰਘ, ਨੰਬਰਦਾਰ ਹਰਿੰਦਰ ਸਿੰਘ ਸਲੇਮਪੁਰ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |