29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸਾਇੰਸ ਕਾਲਜ ਜਗਰਾਉਂ ਵਿਖੇ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 23-06-2025
ਜਗਰਾਉਂ, 22 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਕਾਲਜ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਜਗਰਾਉਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਰੋਹ ਕਾਲਜ ਦੀ ਡਾਇਰੈਕਟਰ ਸ੍ਰੀਮਤੀ ਸੁਮਨ ਲਤਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਅਧਿਆਪਕਾਂ ਨੇ ਵੱਖ-ਵੱਖ ਯੋਗ ਆਸਣ ਅਤੇ ਪ੍ਰਾਣਾਯਾਮ ਕਰਕੇ ਸਰੀਰਕ ਤੰਦਰੁਸਤੀ, ਸੰਤੁਲਨ ਅਤੇ ਅੰਦਰੂਨੀ ਸ਼ਾਂਤੀ ਦਾ ਸੰਦੇਸ਼ ਦਿੱਤਾ | ਇਸ ਤੋਂ ਇਲਾਵਾ ਕੁਝ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਆਪਣੇ ਘਰਾਂ ਵਿਚ ਰਹਿ ਕੇ ਯੋਗਾ ਕੀਤਾ ਅਤੇ ਆਪਣੀਆਂ ਤਸਵੀਰਾਂ ਸਾਂਝੀਆਂ ਕਰਕੇ ਇਸ ਸੰਕਲਪ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ | ਵਾਈਸ ਡਾਇਰੈਕਟਰ ਪ੍ਰੋ. ਨਿਧੀ ਮਹਾਜਨ ਨੇ ਸਮਾਰੋਹ ਵਿਚ ਹਿੱਸਾ ਲੈਣ ਵਾਲਿਆਂ ਦੀ ਪ੍ਰਸੰਸਾ ਕੀਤੀ ਅਤੇ ਪ੍ਰੋ. ਸੁਰਭੀ ਗੁਪਤਾ ਨੂੰ ਉੱਤਮ ਯੋਜਨਾ ਬਣਾਉਣ ਅਤੇ ਕਾਰਗੁਜ਼ਾਰੀ ਲਈ ਵਧਾਈ ਦਿੱਤੀ | ਸਮਾਰੋਹ ਦਾ ਅੰਤ ਇਕ ਸਕਾਰਾਤਮਕ ਊਰਜਾ ਅਤੇ ਯੋਗ ਦੇ ਮੂਲ ਸਿਧਾਂਤਾਂ ਨੂੰ ਵਿਅਕਤੀਗਤ ਅਤੇ ਪੇਸ਼ਾਵਰ ਜੀਵਨ ਵਿਚ ਅਪਣਾਉਣ ਦੇ ਸੰਕਲਪ ਨਾਲ ਹੋਇਆ |
ਪਿਛਲੀ ਖ਼ਬਰ ਭਾਈ ਨਛੱਤਰ ਸਿੰਘ ਭਗਤ ਮਾਣੂੰਕੇ ਨਹੀਂ ਰਹੇ ਅਗਲੀ ਖ਼ਬਰ ਡਿਕਸ਼ਨ ਕੰਪਨੀ ਹੰਬੜਾਂ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।