29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮੰਤਰੀ ਮੁੰਡੀਆਂ ਵਲੋਂ ਸਾਹਨੇਵਾਲ ਹਲਕੇ 'ਚ ਆਮ ਆਦਮੀ ਕਲੀਨਿਕ ਬੱਸ ਸੇਵਾ ਦਾ ਆਗਾਜ਼

ਅਜੀਤ ਡੈਸਕ 23-06-2025
ਸਾਹਨੇਵਾਲ, 22 ਜੂਨ (ਹਨੀ ਚਾਠਲੀ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਲਈ ਇਕ ਮੋਬਾਇਲ ਸਿਹਤ ਸੰਭਾਲ ਪਹਿਲਕਦਮੀ ਤਹਿਤ ਆਮ ਆਦਮੀ ਕਲੀਨਿਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ | ਇਹ ਨਵੀਨਤਾਕਾਰੀ ਕਲੀਨਿਕ ਆਨ ਵੀਲਜ਼ ਇੱਕ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਰੋਜ਼ਾਨਾ ਪਿੰਡਾਂ, ਵਾਰਡਾਂ ਦਾ ਦੌਰਾ ਕਰੇਗਾ, ਜਿਸ ਨਾਲ ਵਿਸ਼ਵ ਪੱਧਰ ਡਾਕਟਰੀ ਸੇਵਾਵਾਂ ਸਿੱਧੇ ਲੋਕਾਂ ਦੇ ਦਰਵਾਜ਼ਿਆਂ ਤੇ ਪਹੁੰਚ ਜਾਣਗੀਆਂ | ਮੰਤਰੀ ਮੁੰਡੀਆਂ ਨੇ ਕਿਹਾ ਕਿ ਡਾਕਟਰ ਅਤੇ ਪੈਰਾਮੈਡਿਕਸ ਨਾਲ ਲੈਸ ਬੱਸ ਰਾਹੀਂ ਮੁਫ਼ਤ ਦਵਾਈਆਂ ਅਤੇ ਡਾਇਗਨੌਸਟਿਕ ਟੈੱਸਟ ਕੀਤੇ ਜਾਣਗੇ | ਜਿਸ ਵਿਚ ਬਜ਼ੁਰਗਾਂ ਅਤੇ ਬਿਮਾਰੀ ਕਾਰਨ ਆਉਣ ਜਾਣ ਤੋਂ ਅਸਮਰਥ ਲੋਕਾਂ ਦੀ ਸੇਵਾ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੰੂ ਮੁਫ਼ਤ ਵਿਚ ਉੱਚ ਪੱਧਰੀ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਉਜਾਗਰ ਕਰਦੀ ਹੈ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸ਼ੁਰੂਆਤ 2022 ਦੀਆਂ ਚੋਣਾਂ ਦੌਰਾਨ ਲੋਕਾਂ ਨੰੂ ਸਭ ਤੋਂ ਵਧੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੇ ਗਏ ਇੱਕ ਮੱੁਖ ਵਾਅਦੇ ਨੰੂ ਪੂਰਾ ਕਰਦੀ ਹੈ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿਚ ਵਿਸ਼ਵ ਪੱਧਰੀ ਸਿਹਤ ਬੁਨਿਆਦੀ ਢਾਂਚੇ ਨੰੂ ਯਕੀਨੀ ਬਣਾਉਣ ਲਈ ਨਿਰੰਤਰ ਅਤੇ ਸੁਹਿਰਦ ਯਤਨ ਕਰ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਮਲਕੀਤ ਸਿੰਘ ਹਰਾ ਮੀਤ ਪ੍ਰਧਾਨ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ, ਚੇਅਰਮੈਨ ਜ਼ੋਰਾਵਰ ਸਿੰਘ, ਹੇਮਰਾਜ ਰਾਜੀ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਕੁਲਦੀਪ ਐਰੀ, ਮਨਜਿੰਦਰ ਸਿੰਘ ਭੋਲਾ ਪ੍ਰਧਾਨ ਦੁਕਾਨਦਾਰ ਐਸੋਸੀਏਸ਼ਨ ਸਾਹਨੇਵਾਲ, ਕੁਲਵਿੰਦਰ ਸਿੰਘ ਕਾਲਾ ਬਿਮਰੋ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਲਾਲੀ ਹਰਾ, ਪ੍ਰਧਾਨ ਅੰਮਿ੍ਤਪਾਲ ਸਿੰਘ, ਸਤਵਿੰਦਰ ਸਿੰਘ ਹੈਪੀ, ਬੱਬੂ ਮੁੰਡੀਆਂ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੰੂ, ਦਲਜੀਤ ਚੌਹਾਨ, ਪੱਪੂ ਤਲਵਾੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਰਾਲਾ ਨੇੜੇ ਪਿੰਡ ਬਘੌਰ ਦੇ ਬਰੋਟੇ 'ਤੇ ਗਾਂ ਦਾ ਸਿਰ ਟੰਗਿਆ ਮਿਲਿਆ, ਸ਼ਹੀਦ ਦੇ ਸਥਾਨ 'ਤੇ ਮਾਸ ਰੱਖਿਆ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸÏਂਦ ਦੀ ਪ੍ਰਧਾਨਗੀ ਹੇਠ ਕਈ ਨÏਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।