ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਸਹਿ ਸਿੱਖਿਆ ਕਾਲਜ ਰਾਮਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਸੀ¢ ਇਸ ਪ੍ਰੋਗਰਾਮ ਵਿਚ ਬੀ. ਕੇ. ਜਯੋਤਸਨਾ, ਬੀ.ਕੇ. ਪ੍ਰੋਮਿਲਾ, ਬੀ. ਕੇ. ਸਿਦਕ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰ ਕੇ ਆਪਣੇ ਵਿਚਾਰ ਪੇਸ਼ ਕੀਤੇ ਗਏ¢ ਉਨ੍ਹਾਂ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨਾਲ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ, ਧਿਆਨ ਇਕਾਗਕਿ੍ਤ ਕਰਨ ਅਤੇ ਅਧਿਆਤਮਕ ਧਿਆਨ ਦੇ ਨਾਲ ਲਗਨ ਸਬੰਧੀ ਵਿਚਾਰਾਂ ਦੀ ਸਾਂਝ ਪੈਦਾ ਕੀਤੀ ਗਈ¢ ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸ਼ਿਖਾ ਢੱਲ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਯੋਗ ਦੀ ਮਹੱਤਤਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਯੋਗ ਨੂੰ ਰੋਜ਼ਾਨਾ ਜੀਵਨ ਵਿਚ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ¢