29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 23-06-2025
ਬੀਜਾ, 22 ਜੂਨ (ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ) ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਜਗਵਿੰਦਰ ਸਿੰਘ, ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨਾਲ਼ ਮਿਲ ਕੇ ਯੋਗਾ ਕੀਤਾ ਗਿਆ¢ ਇਸ ਮੌਕੇ ਜਗਵਿੰਦਰ ਸਿੰਘ ਦੁਆਰਾ ਸਾਰਿਆਂ ਨੂੰ ਵੱਖ-ਵੱਖ ਯੋਗਾ ਆਸਣਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਯੋਗ ਰਾਹੀਂ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਫ਼ਾਇਦਿਆਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਕਿਵੇਂ ਅਸੀਂ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਥੋੜ੍ਹਾ ਸਮਾਂ ਯੋਗਾ ਕਰ ਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਦੇ ਹੋਏ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ¢ ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਯੋਗਾ ਦਿਵਸ ਮੌਕੇ ਸਭ ਨੂੰ ਆਪਣੇ ਰੋਜ਼ਾਨਾ ਜੀਵਨ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਬਣਾਉਣ ਲਈ ਚੰਗੀ ਸੰਤੁਲਿਤ ਖ਼ੁਰਾਕ ਖਾਣ ਅਤੇ ਸੰਤੁਲਿਤ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ ¢
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਵਿਰੋਧ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਉਣਾ ਮੌਲਿਕ ਅਧਿਕਾਰਾਂ ਦੀ ਉਲ਼ੰਘਣਾ-ਸ਼ਾਹਪੁਰ ਅਗਲੀ ਖ਼ਬਰ ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।