29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕੈਨੇਡਾ ਦੇ ਪ੍ਰਮੋਟਰ ਜਗਰਾਜ ਸਿੰਘ ਗਰਚਾ ਕੁਹਾੜਾ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 23-06-2025
ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਦੇ ਵਸਨੀਕ ਜਗਰਾਜ ਸਿੰਘ ਗਰਚਾ ਜੋ ਕਿ ਕੈਨੇਡਾ ਦੇ ਪ੍ਰਸਿੱਧ ਪ੍ਰਮੋਟਰ ਹਨ, ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਮੁੱਖ ਮੰਤਰੀ ਮਾਨ ਨੂੰ ਕੁਹਾੜਾ ਪਿੰਡ ਦੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਛੱਪੜ ਦੇ ਪਾਣੀ ਸਬੰਧੀ ਆ ਰਹੀ ਸਮੱਸਿਆ ਤੋਂ ਚੰਗੀ ਤਰਾਂ ਨਾਲ ਜਾਣੂ ਕਰਾਉਂਦਿਆਂ ਦੱਸਿਆ ਕਿ ਪਿੰਡ ਦੇ ਛੱਪੜ ਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਕਾਫੀ ਵੱਧ ਚੁੱਕੀ ਹੈ ਅਤੇ ਨੌਜਵਾਨਾਂ ਦੇ ਖੇਡਣ ਵਾਲੇ ਖੇਡ ਮੈਦਾਨ ਵਿਚ ਵੀ ਛੱਪੜ ਦਾ ਗੰਦਾ ਪਾਣੀ ਫੈਲ ਚੁੱਕਾ ਹੈ | ਬਾਰਸ਼ ਦੇ ਮੌਸਮ ਵਿਚ ਗੰਦਾ ਪਾਣੀ ਸੜਕਾਂ 'ਤੇ ਆਉਣ ਕਾਰਨ ਹਾਲਾਤ ਬਹੁਤ ਮਾੜੇ ਹੋ ਜਾਂਦੇ ਹਨ, ਜਿਸ ਕਰ ਕੇ ਹਰ ਸਮੇਂ ਕੋਈ ਨਾ ਕੋਈ ਬਿਮਾਰੀ ਫੈਲਣ ਦਾ ਖੋਅ ਵੀ ਬਣਿਆ ਰਹਿੰਦਾ ਹੈ¢ ਜਗਰਾਜ ਸਿੰਘ ਗਰਚਾ ਵਲੋਂ ਮੁੱਖ ਮੰਤਰੀ ਮਾਨ ਨੂੰ ਕੁਹਾੜਾ ਪਿੰਡ ਦੇ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਦਾ ਹੱਲ ਕਰਨ ਲਈ ਅਪੀਲ ਕੀਤੀ ਗਈ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੌਕੇ 'ਤੇ ਹੀ ਇਸ ਮਾਮਲੇ ਸਬੰਧੀ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰ ਕੇ ਜਗਰਾਜ ਸਿੰਘ ਗਰਚਾ ਨੂੰ ਪਿੰਡ ਕੁਹਾੜਾ ਦੇ ਛੱਪੜ ਦੇ ਪਾਣੀ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ¢ ਇਸ ਮੌਕੇ ਉਨ੍ਹਾਂ ਨਾਲ ਪ੍ਰਸਿੱਧ ਪੰਜਾਬੀ ਗਾਇਕ ਹਰਜੀਤ ਹਰਮਨ ਵੀ ਮੌਜੂਦ ਸਨ¢
ਪਿਛਲੀ ਖ਼ਬਰ ਸਵ. ਚੌਧਰੀ ਰਾਕੇਸ਼ ਕੁਮਾਰ ਦੀ ਯਾਦ 'ਚ ਲਗਾਏ ਹੱਡੀਆਂ ਦੀ ਜਾਂਚ ਅਤੇ ਜਨਰਲ ਬਿਮਾਰੀਆਂ ਦੇ ਚੈੱਕਅਪ ਕੈਂਪ 'ਚ 100 ਲੋਕਾਂ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਵਿਰੋਧ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਉਣਾ ਮੌਲਿਕ ਅਧਿਕਾਰਾਂ ਦੀ ਉਲ਼ੰਘਣਾ-ਸ਼ਾਹਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।