30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਾਤਾਵਰਨ ਦੀ ਸ਼ੁੱਧਤਾ ਲਈ ਨੌਜਵਾਨਾਂ ਨੇ ਨਿੰਮ ਦੇ ਬੂਟੇ ਲਗਾਏ

ਅਜੀਤ ਡੈਸਕ 02-09-2025
ਮਲੌਦ, 1 ਸਤੰਬਰ (ਸਹਾਰਨ ਮਾਜਰਾ)- ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਪਿੰਡ ਉਮਰਪੁਰਾ (ਨੱਥੂਮਾਜਰਾ) ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸੜਕਾਂ ਦੇ ਆਲੇ-ਦੁਆਲੇ ਨਿੰਮ ਦੇ ਲਗਭਗ 50 ਪੌਦੇ ਲਗਾਏ ਗਏ | ਇਸ ਮੌਕੇ ਪ੍ਰਧਾਨ ਰਵਿੰਦਰ ਸਿੰਘ ਰੇਸ਼ਮ ਅਤੇ ਮੈਂਬਰਾਂ ਨੇ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਵਿਰਾਸਤੀ ਰੁੱਖਾਂ ਨੂੰ ਪਹਿਲ ਦਿੰਦੇ ਹੋਏ ਅੱਜ ਨੌਜਵਾਨਾਂ ਵਲੋਂ ਵਿਰਾਸਤੀ ਨਿੰਮ ਦੇ ਬੂਟਿਆਂ ਨੂੰ ਸੜਕਾਂ ਦੇ ਆਲੇ ਦੁਆਲੇ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਮਨੁੱਖ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਲਈ ਘੱਟੋ ਘੱਟ ਇੱਕ ਰੁੱਖ ਜ਼ਰੂਰ ਲਗਾਵੇ | ਇਸ ਮੌਕੇ ਡਾ. ਪ੍ਰੀਤ ਧਾਲੀਵਾਲ, ਅਸ਼ਰਫ਼ ਪੰਚ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੱਲ੍ਹਾ ਵਿਖੇ ਅਸਮਾਨੀ ਬਿਜਲੀ ਡਿਗੀ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਬਾਜ਼ ਸਿੰਘ ਨੇ ਚਲਾਇਆ ਕਥਾ ਪ੍ਰਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।