02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ 'ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਅਜੀਤ ਡੈਸਕ 02-09-2025
ਜੌੜੇਪੁਲ ਜਰਗ, 1 ਸਤੰਬਰ (ਪਾਲਾ ਰਾਜੇਵਾਲੀਆ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ 50ਵੀਂ ਬਰਸੀ ਉਨ੍ਹਾਂ ਤੇ ਤਪ ਅਸਥਾਨ ਗੁ. ਸੰਤ ਆਸ਼ਰਮ ਧਬਲਾਨ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਦੀ ਦੇਖ ਰੇਖ ਹੇਠ ਮਨਾਈ ਗਈ | ਵੱਖ-ਵੱਖ ਪ੍ਰਚਾਰਕਾਂ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਦੇ ਨਾਲ ਨਾਲ ਬੀਤੇ ਦਿਨ ਨਿਜਧਾਮ ਜਾ ਬਿਰਾਜੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀਆਂ ਸੇਵਾਵਾਂ ਬਾਰੇ ਵੀ ਚਾਨਣਾ ਪਾਇਆ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਰਾੜਾ ਸਾਹਿਬ ਦੇ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ .ਜਸਪ੍ਰੀਤ ਸਿੰਘ ਹੇਸ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੌਰਾਨ ਅਣਗਿਣਤ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਚੈੱਕਅਪ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਲਾਲੀ ਤੇ ਹਰਿਆਲੀ ਮਿਸ਼ਨ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੌਰਾਨ 30 ਤੋਂ ਵੱਧ ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਨੇ ਦੱਸਿਆ ਕਿ 30, 31 ਅਗਸਤ ਤੋਂ 1 ਸਤੰਬਰ ਤੱਕ ਜਾਰੀ ਰਹੇ ਬਰਸੀ ਸਮਾਗਮਾਂ ਵਿਚ ਅਣਗਿਣਤ ਸੰਗਤਾਂ ਨੇ ਹਾਜ਼ਰੀ ਭਰੀ | ਉਨ੍ਹਾਂ ਦੱਸਿਆ ਕਿ 2 ਸਤੰਬਰ ਨੂੰ ਦਸਮੀ ਦਾ ਦਿਹਾੜਾ ਮਨਾਇਆ ਜਾਵੇਗਾ | ਜਿਸ 'ਚ ਕੀਰਤਨ ਦਰਬਾਰ ਦੌਰਾਨ ਸੰਤ ਮਹਾਂਪੁਰਸ਼ ਉਚ ਕੋਟੀ ਦੇ ਬੁਲਾਰੇ, ਪੰਥਕ ਵਿਦਵਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਅੱਜ ਬਰਸੀ ਸਮਾਗਮਾਂ ਵਿਚ ਸੰਤ ਬਾਬਾ ਗੁਰਮੁਖ ਸਿੰਘ ਆਲੋਵਾਲ, ਸਾਬਕ ਮੰਤਰੀ ਸੁਰਜੀਤ ਸਿੰਘ ਰੱਖੜਾ, ਜਥੇ. ਸਤਵਿੰਦਰ ਸਿੰਘ ਟੌਹੜਾ ਮੈਂਬਰ ਸ੍ਰੋ੍ਰਮਣੀ ਕਮੇਟੀ, ਉੱਘੇ ਕਥਾ ਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲੇ, ਡਾ. ਦਰਸ਼ਨ ਸਿੰਘ ਘੁੰਮਣ ਪਟਿਆਲਾ, ਕਰਮਜੀਤ ਸਿੰਘ ਕੋਛੜ (ਟਰੱਸਟੀ), ਬਾਬਾ ਵਿਸਾਖਾ ਸਿੰਘ ਕਲਿਆਣ ਦਾ ਪੁਲ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ, ਸੰਤ ਬਾਬਾ ਰਣਜੀਤ ਸਿੰਘ ਢੀਂਗੀ, ਸੰਤ ਬਲਵੀਰ ਸਿੰਘ, ਸੰਤ ਬਾਬਾ ਬਲਦੇਵ ਸਿੰਘ ਹੈਡ ਗ੍ਰੰਥੀ ਰਾੜਾ ਸਾਹਿਬ, ਬਾਬਾ ਅਮਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਕਸ਼ਮੀਰਾ ਸਿੰਘ ਅਲਹੌਰਾਂ ਵਾਲੇ, ਸੰਤ ਬਾਬਾ ਮਨਮੋਹਣ ਸਿੰਘ ਬਰਨ ਵਾਲੇ, ਸੰਤ ਬਲਕਾਰ ਸਿੰਘ ਪੰਜ ਗਰਾਈ, ਏ. ਆਈ. ਜੀ. ਪ੍ਰੀਤੀਪਾਲ ਸਿੰਘ ਪਟਿਆਲਾ, ਆਜ਼ਾਦ ਸੇਵਾ ਦਲ ਪਟਿਆਲਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਬਰਸਾਤ ਦੇ ਮੌਸਮ ਤੋਂ ਪਹਿਲਾਂ ਡਰੇਨ ਸਫ਼ਾਈ ਮਾਮਲੇ ਦੀ ਹੋਵੇ ਜਾਂਚ- ਲਾਪਰਾਂ ਅਗਲੀ ਖ਼ਬਰ ਮੁੰਡੀਆਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਤਰਪਾਲਾਂ ਦੀ ਸੇਵਾ ਸ਼ਲਾਘਾਯੋਗ-ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।