21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 04-09-2025
ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਥਾਣਾ ਸਦਰ ਖੰਨਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਈਸੜੂ ਦੇ ਇੰਚਾਰਜ ਏ. ਐੱਸ. ਆਈ. ਬਲਵੀਰ ਸਿੰਘ ਪੁਲਿਸ ਮੁਲਾਜ਼ਮਾਂ ਦੇ ਨਾਲ ਈਸੜੂ ਦੀ ਅਨਾਜ ਮੰਡੀ ਕੋਲ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਇਸੇ ਦੌਰਾਨ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਚੋਂ 30 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਉਸ ਨੂੰ ਕਾਬੂ ਕਰ ਲਿਆ | ਏ. ਐੱਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਬੀਰੂ ਸਿੰਘ ਵਾਸੀ ਪਿੰਡ ਕੌੜੀ ਵਜੋਂ ਹੋਈ ਹੈ | ਜਿਸ ਦੇ ਖ਼ਿਲਾਫ਼ ਥਾਣਾ ਸਦਰ ਖੰਨਾ ਵਿਖੇ ਐਨ. ਡੀ. ਪੀ. ਐੱਸ. ਐਕਟ ਦੀ ਧਾਰਾ 22/61/85 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਭਾਜਪਾ ਆਗੂ ਵਲੋਂ ਸਤਲੁਜ ਦਰਿਆ 'ਤੇ ਸੇਵਾ ਨਿਭਾਅ ਰਹੇ ਵਲੰਟੀਅਰਾਂ ਲਈ ਭੇਜੀ ਰਿਫਰੈੱਸ਼ਮੈਂਟ ਅਗਲੀ ਖ਼ਬਰ ਡੇਹਲੋਂ ਦੀਆਂ ਸੜਕਾਂ 'ਚ ਪਏ ਟੋਇਆਂ 'ਚ ਖੜੇ੍ਹ ਪਾਣੀ ਨੇ ਟੋਭਿਆਂ ਦਾ ਰੂਪ ਧਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।