21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੋਮਗਾਰਡ ਗੁਰਮੀਤ ਸਿੰਘ ਨੂੰ ਵਿਦਾਇਗੀ ਪਾਰਟੀ ਮੌਕੇ ਕੀਤਾ ਸਨਮਾਨਿਤ

ਅਜੀਤ ਡੈਸਕ 04-09-2025
ਮਲੌਦ, 3 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਵਿਖੇ ਤਾਇਨਾਤ ਹੋਮਗਾਰਡ ਗੁਰਮੀਤ ਸਿੰਘ ਦੀ ਸੇਵਾਮੁਕਤੀ ਦੌਰਾਨ ਥਾਣਾ ਮੁਖੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਾਰੇ ਪੁਲਿਸ ਮੁਲਾਜ਼ਮਾਂ ਵਲੋਂ ਹੋਮਗਾਰਡ ਗੁਰਮੀਤ ਸਿੰਘ ਨੂੰ ਸਨਮਾਨਿਤ ਕਰਦਿਆਂ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਨੇ ਆਪਣੀ ਨੌਕਰੀ ਮੌਕੇ ਸੇਵਾਵਾਂ ਇਮਾਨਦਾਰੀ ਨਾਲ ਨਿਭਾਈਆਂ | ਇਸ ਮੌਕੇ ਥਾਣੇਦਾਰ ਸੋਹਣ ਸਿੰਘ, ਥਾਣੇਦਾਰ ਗੁਰਮੀਤ ਸਿੰਘ, ਥਾਣੇਦਾਰ ਬਲਜਿੰਦਰ ਸਿੰਘ, ਮੁੱਖ ਮੁਨਸ਼ੀ ਹਰਮਿੰਦਰ ਸਿੰਘ, ਕਰਮਜੀਤ ਸਿੰਘ, ਨਵਦੀਪ ਸਿੰਘ, ਜਸਵਿੰਦਰ ਸਿੰਘ, ਹੋਮ ਗਾਰਡ ਚਰਨਜੀਤ ਸਿੰਘ, ਹੈੱਡ ਕਾਂਸਟੇਬਲ ਅਮਨਦੀਪ ਕੌਰ ਗਿੱਲ, ਸਪਨਪ੍ਰੀਤ ਕੌਰ, ਜਗਦੀਪ ਕੌਰ, ਜੱਗੀ ਸਿਰਥਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਹਤ ਕਾਰਜਾਂ 'ਚ ਜੁਟੇ ਪਿੰਡ ਵਾਸੀਆਂ ਦੀ ਮਦਦ ਲਈ ਪੁੱਜੇ ਢਿੱਲੋਂ ਤੇ ਖ਼ਾਲਸਾ ਅਗਲੀ ਖ਼ਬਰ ਬਾਰਡਰ ਹੁਸੈਨੀਵਾਲਾ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।