30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਸ਼ਿਆਂ ਦਾ ਸੇਵਨ ਕਰ ਰਿਹਾ ਵਿਅਕਤੀ ਕਾਬੂ - ਮਾਮਲਾ ਦਰਜ

ਅਜੀਤ ਡੈਸਕ 22-09-2025
ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਨਸ਼ਿਆਂ ਦੀ ਸੇਵਨ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ/ਪੁਰਸ਼ਾਂ ਦੇ ਮੌਜੂਦ ਸੀ ਤਾਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਤਾਂ ਜਿਸ ਤੋਂ ਜਾਪ ਰਿਹਾ ਸੀ ਜਿਸ ਨੇ ਕੋਈ ਨਸ਼ਾ ਆਦ ਕੀਤਾ ਹੋਇਆ ਸੀ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ੱਕ ਦੇ ਆਧਾਰ 'ਤੇ ਪੁੱਛ ਪੜਤਾਲ ਕੀਤੀ ਤਾਂ ਉਸ ਨੇ ਆਪਣਾ ਨਾਂਅ ਸੁਖਜਿੰਦਰ ਸਿੰਘ ਵਾਸੀ ਪਿੰਡ ਮਾਂਗੇਵਾਲ ਦੱਸਿਆ | ਜਦੋਂ ਪੁਲਿਸ ਨੇ ਉਸ ਦਾ ਸਿਵਲ ਹਸਪਤਾਲ ਵਿਖੇ ਲਿਜਾ ਕੇ ਡਾਕਟਰੀ ਮੁਆਇਨਾ ਕਰਵਾਇਆ ਤਾਂ ਉਸ ਦੀ ਡੋਪ ਟੈਸਟ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ | ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਦੇ ਖ਼ਿਲਾਫ਼ ਨਸ਼ਾ ਐਕਟ 27/61/85 ਐਨ. ਡੀ. ਪੀ. ਐਸ ਐਕਟ ਅਧੀਨ ਕੇਸ ਦਰਜ ਕਰਕੇ ਅੱਗੇ ਦੀ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 'ਆਪ' ਆਗੂ ਸ਼ਿੰਦਾ ਲਹਿਰਾ ਦੇ ਘਰ 'ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਦੁਸਹਿਰਾ ਕਮੇਟੀ ਰਾਏਕੋਟ ਵਲੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨਾਲ ਪ੍ਰਬੰਧਾਂ ਸੰਬੰਧੀ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।