29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੀਪ ਸਿੰਘ ਅੜੈਚਾਂ ਦਾ ਪਿੰਡ ਘੁਡਾਣੀ ਕਲਾਂ ਸਮਾਗਮ 'ਤੇ ਵਿਸ਼ੇਸ਼ ਸਨਮਾਨ

ਅਜੀਤ ਡੈਸਕ 22-09-2025
ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁ. ਨਿੰਮਸਰ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਵਿਖੇ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਬਾਬਾ ਸ੍ਰੀ ਚੰਦ ਉਦਾਸੀ ਸਿੱਖ ਸੰਪ੍ਰਦਾਇ ਰਾਜਿ. ਲੁਧਿ. ਵੱਲੋਂ ਲੋਕ ਲਹਿਰ ਮਹੰਤ ਭਗਤ ਰਾਮ ਕੰਨਿਆ ਕਲੱਬ 'ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਗਏ ਲੰਮੇ ਕੇਸ ਮੁਕਾਬਲੇ, ਸੰੁਦਰ ਦਸਤਾਰ ਮੁਕਾਬਲੇ ਅਤੇ ਦਸਤਾਰ ਸਿਖਲਾਈ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਪੁੱਜ ਕੇ ਸਹਿਯੋਗ ਦੇਣ ਲਈ ਪ੍ਰਬੰਧਕ ਕਮੇਟੀ ਵੱਲੋਂ ਪੈੱ੍ਰਸ ਸਕੱਤਰ ਜਗਤਾਰ ਸਿੰਘ ਅਤੇ ਪ੍ਰਧਾਨ ਮੋਹਣ ਸਿੰਘ ਕਟਾਰੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਾਲਵਾ ਜੋਨ 3 ਦੇ ਐਸ. ਸੀ. ਵਿੰਗ ਇੰਚਾਰਜ ਗੁਰਦੀਪ ਸਿੰਘ ਅੜੈਚਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਗੁਰਦੀਪ ਸਿੰਘ ਅੜੈਚਾਂ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਤਾਰ ਮੁਕਾਬਲੇ ਅਤੇ ਦਸਤਾਰ ਸਿਖਲਾਈ ਕੈਂਪ ਲਗਾਉਣੇ ਸ਼ਲਾਘਾਯੋਗ ਉੱਦਮ ਹਨ ਜਿਸ ਨਾਲ ਨਵੀਂ ਪੀੜ੍ਹੀ ਜਾਗਰੂਕ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਜਿੱਥੇ ਵੀ ਭਵਿੱਖ ਵਿਚ ਲੰਮੇ ਕੇਸ ਮੁਕਾਬਲੇ, ਦਸਤਾਰ ਮੁਕਾਬਲੇ ਜਾਂ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ ਉਹ ਸਹਿਯੋਗ ਦਿੰਦੇ ਰਹਿਣਗੇ |
ਪਿਛਲੀ ਖ਼ਬਰ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਮਾਛੀਵਾੜਾ ਸਾਹਿਬ ਵਿਖੇ ਰਾਮ ਲੀਲ੍ਹਾ ਦੀ ਸ਼ੁਰੂਆਤ • ਪਹਿਲੀ ਰਾਤ ਦਾ ਉਦਘਾਟਨ ਰਾਜੀਵ ਕੌਸ਼ਲ, ਸ਼ਸ਼ੀ ਭਾਟੀਆ, ਜੈਦੀਪ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।