29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 22-09-2025
ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਵੇਰ ਤੋਂ ਹੀ ਰਾਗੀ ਤੇ ਢਾਡੀ ਜਥਿਆਂ ਵਲੋਂ ਆਪਣੀ ਹਾਜ਼ਰੀ ਲਗਵਾਈ ਗਈ, ਜਿਸ ਵਿਚ ਭਾਈ ਪਰਮਜੀਤ ਸਿੰਘ ਉਟਾਲਾਂ ਦੇ ਰਾਗੀ ਜਥੇ, ਬੀਬੀ ਗੁਰਵਿੰਦਰ ਕੌਰ ਜਲੰਧਰ ਅਤੇ ਭਾਈ ਗੁਰਦਿਆਲ ਸਿੰਘ ਹੀਰਾ ਸ਼ਤਾਬਗੜ੍ਹ ਵਾਲਿਆਂ ਦੇ ਜਥਿਆਂ ਦੇ ਨਾਮ ਸ਼ਾਮਿਲ ਹਨ ¢ ਸੰਗਤਾਂ ਵਲੋਂ ਇੰਟਰਨੈਸ਼ਨਲ ਸਿੱਖ ਅਜਾਇਬ ਘਰ ਵਿਖੇ ਵੀ ਚਿੱਤਰਾਂ ਦੇ ਦਰਸ਼ਨ ਕੀਤੇ ਗਏ, ਜਿਸ ਦੀ ਸੇਵਾ-ਸੰਭਾਲ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਕਰ ਰਹੇ ਹਨ ¢ ਉਨ੍ਹਾਂ ਦੱਸਿਆ ਕਿ ਅਜਾਇਬ ਘਰ ਵਿਚ ਰੱਖਣ ਲਈ ਹੋਰ ਵੀ ਚਿੱਤਰ ਤਿਆਰ ਕੀਤੇ ਜਾ ਰਹੇ ਹਨ ¢ ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਕਥਾ ਵਾਚਕ ਭਾਈ ਇਕਨਾਮ ਸਿੰਘ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਅਕਾੳਾੂਟੈਂਟ ਭਾਈ ਸੁਖਵੰਤ ਸਿੰਘ, ਰਿਕਾਰਡ ਕੀਪਰ ਭਾਈ ਅਮਰਿੰਦਰ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਸੇਵਾਦਾਰ ਭਾਈ ਸਰਬਜੀਤ ਸਿੰਘ ਵੀ ਮੌਜੂਦ ਸਨ¢
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਿੰਡ ਲਿਬੜਾ ਦੇ ਲੋਕ ਪ੍ਰੇਸ਼ਾਨ- ਲਿਬੜਾ ਅਗਲੀ ਖ਼ਬਰ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।