28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਿੱਖ ਸੰਗਤਾਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣ ਦਾ ਫ਼ੈਸਲਾ ਮੰਦਭਾਗਾ- ਪ੍ਰੋ. ਬੀਜਾ, ਯਾਦੂ

ਅਜੀਤ ਡੈਸਕ 22-09-2025
ਬੀਜਾ, 21 ਸਤੰਬਰ (ਕਸ਼ਮੀਰਾ ਸਿੰਘ ਬਗਲੀ) ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਤੇ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਜਾਣ ਵਾਲੇ ਸਿੱਖ ਜਥਿਆਂ 'ਤੇ ਰੋਕ ਲਗਾਉਣ ਬਹੁਤ ਹੀ ਘਟੀਆ ਸੋਚ ਦਾ ਪ੍ਰਗਟਾਵਾ ਹੈ | ਜਿਸ ਨਾਲ ਦਰਸ਼ਨ ਕਰਨ ਜਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੇ ਆਪਸ ਵਿਚ ਕਿ੍ਕਟ ਮੈਚ ਹੋ ਸਕਦੇ ਹਨ ਪਰ ਗੁਰਧਾਮਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਰੋਕਣਾ ਕੇਂਦਰ ਸਰਕਾਰ ਵਲੋਂ ਵਿਤਕਰਾ ਕਰਨਾ ਸੋਭਾ ਨਹੀਂ ਦਿੰਦਾ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਭਾਵਨਾ ਇਸ ਅਸਥਾਨ ਨਾਲ ਜੁੜੀ ਹੋਈ ਹੈ, ਜਿਸ ਕਰਕੇ ਪਾਕਿਸਤਾਨ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਕਰਤਾਰਪੁਰ ਲਾਂਘਾ ਮੁੜ ਖੋਲਿ੍ਹਆ ਜਾਵੇ |
ਪਿਛਲੀ ਖ਼ਬਰ ਐੱਸ. ਸੀ./ਬੀ. ਸੀ. ਅਧਿਆਪਕ ਯੂਨੀ. ਪੰਜਾਬ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ • ਅਨੇਕਾਂ ਸੁਹਿਰਦ ਮਸਲੇ ਵਿਚਾਰੇ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਪਰਮਜੀਤ ਢਿੱਲੋਂ ਨੇ ਹੇਡੋਂ ਬੇਟ ਵਿਖੇ ਲਗਾਏ ਕੈਂਪ 'ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।